MSG Bhandara: ਸਲਾਬਤਪੁਰਾ ’ਚ ਪਵਿੱਤਰ ਭੰਡਾਰਾ ਸ਼ੁਰੂ, ਦੇਖੋ ਸਿੱਧਾ ਪ੍ਰਸਾਰਣ
ਪਵਿੱਤਰ ਭੰਡਾਰੇ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਾ ਹੈ
ਸਲਾਬਤਪੁਰਾ (ਸੁਖਜੀਤ ਮਾਨ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਭੰਡਾਰਾ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਾ ਹੈ।

ਜ਼ਿੰਮੇਵਾਰ ਸੇੇਵਾਦਾਰਾਂ ਨੇ ਦੱਸਿਆ ਕਿ ਭਲਕੇ ਮਨਾਏ ਜਾ ਰਹੇ ਪਵਿੱਤਰ ਐੱਮਐੱਸਜੀ ਭੰਡਾਰੇ ’ਤੇ ਵੱਡੀ ਗਿਣਤੀ ’ਚ ਸਾਧ-ਸੰਗਤ ਪਹੁੰਚ ਰਹੀ ਹੈ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਵੱਲੋਂ ਪਿਛਲੇ ਦਿਨ ਤੋਂ ਹੀ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਸਨ। ਸਾਧ-ਸੰਗਤ ਦੇ ਬੈਠਣ ਲਈ ਪੰਡਾਲ ਅਤੇ ਵਾਹਨਾਂ ਲਈ ਪਾਰਕਿੰਗ ਆਦਿ ਦੇ ਮੁਕੰਮਲ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸਾਧ-ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਮੁੱਖ ਪੰਡਾਲ ਨੂੰ ਮਨਮੋਹਕ ਤਰੀਕੇ ਨਾਲ ਸਜਾਇਆ ਗਿਆ ਹੈ।



ਦੱਸਣਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 15 ਅਗਸਤ 1967 ਨੂੰ ਅਵਤਾਰ ਧਾਰਨ ਕੀਤਾ ਸੀ। ਡੇਰਾ ਸੱਚਾ ਸੌਦਾ ਦੀ ਦੇਸ਼-ਵਿਦੇਸ਼ਾਂ ’ਚ ਵਸਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਪੂਰੇ ਚਾਵਾਂ ਤੇ ਖੁਸ਼ੀਆਂ ਨਾਲ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ। ਪੂਜਨੀਕ ਗੁਰੂ ਜੀ ਦੀ ਪਵਿੱਤਰ ਅਗਵਾਈ ’ਚ ਸਾਧ-ਸੰਗਤ ਮਾਨਵਤਾ ਭਲਾਈ ਦੇ 176 ਕਾਰਜ ਕਰ ਰਹੀ ਹੈ।
