Punjab Administrative News: ਪੀ.ਸੀ.ਐਸ ਅਧਿਕਾਰੀ ਨਵਰੀਤ ਕੌਰ ਸੇਖੋਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲਿਆ
ਕਿਹਾ, ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ
Punjab Administrative News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੀ.ਸੀ.ਐਸ ਅਧਿਕਾਰੀ ਸ੍ਰੀਮਤੀ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਸਨ।
ਇਹ ਵੀ ਪੜ੍ਹੋ: AAP Candidate New List: ਆਮ ਆਦਮੀ ਪਾਰਟੀ ਨੇ 31 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਮਗਰੋਂ ਸ੍ਰੀਮਤੀ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ’ਤੇ ਰਹੇਗਾ। ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਨਵਰੀਤ ਕੌਰ ਸੇਖੋਂ ਕੋਲ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਲੇਰਕੋਟਲਾ, ਐਸ.ਡੀ.ਐਮ. ਸੰਗਰੂਰ, ਸਹਾਇਕ ਕਮਿਸ਼ਨਰ ਰੂਪਨਗਰ ਵਜੋਂ ਫੀਲਡ ਅਤੇ ਪ੍ਰਸ਼ਾਸਨਿਕ ਤਾਇਨਾਤੀਆਂ ਦਾ ਵੱਡਾ ਤਜ਼ਰਬਾ ਹੈ।
Comments