Patiala News: ਪੀਡੀਏ ਨੇ ਅਲੀਪੁਰ ਅਰਾਈਆਂ ਵਿਖੇ ਅਣ-ਅਧਿਕਾਰਤ ਕਲੋਨੀ ਢਾਹੀ

Sach Kahoon Punjabi Desk Picture
Published On

Patiala News

Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਡਿਵਲੈਪਮੈਂਟ ਅਥਾਰਿਟੀ, ਪਟਿਆਲਾ ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਤੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀਡੀਏ ਦੀ ਟੀਮ ਨੇ ਪਿੰਡ ਅਲੀਪੁਰ ਅਰਾਈਆਂ, ਸਾਹਮਣੇ ਰੰਧਾਵਾ ਹਸਪਤਾਲ ਵਿਖੇ ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਹੈ। ਅੱਜ ਸਵੇਰੇ 6 ਤੋਂ 8 ਵਜੇ ਦੇ ਦਰਮਿਆਨ ਕੀਤੀ ਗਈ ਇਸ ਕਾਰਵਾਈ ਤਹਿਤ ਪੀਡੀਏ ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ਪੀਡੀਏ। Patiala News

ਇਹ ਖਬਰ ਵੀ ਪੜ੍ਹੋ : Holi Bank Holiday: 13 ਤੇ 14 ਮਾਰਚ ਨੂੰ ਕਿਹੜੇ ਸੂਬੇ ’ਚ ਖੁੱਲ੍ਹੇ ਰਹਿਣਗੇ ਬੈਂਕ ਤੇ ਕਿਹੜੇ ’ਚ ਰਹਿਣਗੇ ਬੰਦ, ਇੱਥੇ …

ਪਟਿਆਲਾ ਦੇ ਅਧਿਕਾਰ ਖੇਤਰ ’ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਵਿਕਸਤ ਕਲੋਨੀਆਂ ’ਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਤੇ ਪਟਿਆਲਾ ਜ਼ਿਲ੍ਹੇ ’ਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਇਹ ਵੀ ਸੰਦੇਸ਼ ਦਿੱਤਾ ਕਿ ਪਟਿਆਲਾ ਵਾਸੀ ਭਵਿੱਖ ’ਚ ਕਿਸੇ ਵੀ ਕਲੋਨੀ ’ਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਸਰਕਾਰ/ਪੀਡੀਏ ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀਡੀਏ ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। Patiala News

About The Author

Related Posts