Sanitation Workers Strike Ends: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜੇ ਦੇ ਢੇਰਾਂ ਤੋਂ ਮਿਲੇਗੀ ਨਿਜਾਤ

ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ

Satinder Mathur  Picture
Published On

Sanitation Workers Strike Ends: (ਗੁਰਪ੍ਰੀਤ ਪੱਕਾ) ਫਰੀਦਕੋਟ। ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਫਰੀਦਕੋਟ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਕੱਲ੍ਹ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਖ਼ਤਮ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਅੱਜ ਤੋਂ ਹੀ ਸਫਾਈ ਕਰਮਚਾਰੀ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਸੀਵਰੇਜ਼ ਦੀ ਸਫਾਈ ਵੀ ਤੁਰੰਤ ਪ੍ਰਭਾਵ ਨਾਲ ਕਰਵਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ।

Sanitation Workers Strike Ends
ਫਰੀਦਕੋਟ: ਹੜਤਾਲ ਖਤਮ ਹੋਣ ਸਬੰਧੀ ਜਾਣਕਾਰੀ ਦਿੰਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਪੂਰੇ ਸ਼ਹਿਰ ਵਿੱਚ ਸਫਾਈ ਮੁਹਿੰਮ ਚਲਾ ਕੇ ਕੱਲ੍ਹ ਤੱਕ ਸਫਾਈ ਪ੍ਰਬੰਧ ਮੁਕੰਮਲ ਤੌਰ ’ਤੇ ਬਹਾਲ ਕਰ ਦਿੱਤੇ ਜਾਣਗੇ ਅਤੇ ਸਫਾਈ ਸੇਵਾਵਾਂ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚੱਲਣ ਲੱਗਣਗੀਆਂ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਫਾਈ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

About The Author

Related Posts