Sangrur News: ਕਾਂਗਰਸ ਦੀ ਇਨਸਾਫ਼ ਰੈਲੀ ਲਈ ਸੰਗਰੂਰ 'ਚ ਲੋਕਾਂ ਦਾ ਪਹੁੰਚਣਾ ਸ਼ੁਰੂ, ਵੱਡੇ ਇਕੱਠ ਦੀ ਤਿਆਰੀ

ਤ੍ਰਿਪਤ ਇੰਦਰ ਬਾਜਵਾ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜ ਕੁਮਾਰ ਵੇਰਕਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਪਹੁੰਚੇ

Ravinder Sharma Picture
Published On

ਸੰਗਰੂਰ (ਨਰੇਸ਼ ਕੁਮਾਰ)। ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਲੋਕਾਂ ਅਤੇ ਕਾਂਗਰਸੀ ਆਗੂਆਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਰੈਲੀ ਵਿੱਚ ਵੱਡਾ ਇਕੱਠ ਕਰਨ ਲਈ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Sangrur Rahul 2

ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤ੍ਰਿਪਤ ਇੰਦਰ ਸਿੰਘ ਬਾਜਵਾ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਵੀ ਸੰਗਰੂਰ ਪਹੁੰਚ ਚੁੱਕੇ ਹਨ। ਰੈਲੀ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਰੈਲੀ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਆਪਣੇ ਵਿਚਾਰ ਰੱਖੇ ਜਾਣਗੇ।

Read Also : ਛੱਡੀਸਗੜ੍ਹ ਦੇ 16 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ

Comments

Post Your Comment

About The Author

Related Posts