Vehicle Theft: ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਵਿਅਕਤੀ ਕਾਬੂ

ਘਰਾਂ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਦੇ ਤਾਲੇ ਤੋੜ ਕੇ ਚੋਰੀ ਕਰਦਾ ਸੀ

Satinder Mathur  Picture
Published On

Vehicle Theft: (ਗੁਰਤੇਜ ਜੋਸ਼ੀ) ਅਹਿਮਦਗੜ੍ਹ। ਪੁਲਿਸ ਨੇ ਚੋਰੀ ਦੇ ਸੱਤ ਮੋਟਰਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ, ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫ਼ਸਰ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਥਾਣੇਦਾਰ ਹਰਜਿੰਦਰ ਸਿੰਘ ਵੱਲੋਂ ਨਾਕਾਬੰਦੀ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਥਾਣਾ ਸਦਰ ਅਹਿਮਦਗੜ੍ਹ ਵਿੱਚ ਦਰਜ ਮਾਮਲੇ ਵਿੱਚ ਸਫੀ ਮੁਹੰਮਦ ਉਰਫ ਸੈਬੀ ਪੁੱਤਰ ਮੁਹੰਮਦ ਇਕਬਾਲ ਉਰਫ ਬਾਲੀ ਵਾਸੀ ਪਿੰਡ ਮਤੋਈ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ: Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਪੁਲਿਸ ਮੁਤਾਬਿਕ ਮੁਲਜ਼ਮ ਸੜਕਾਂ ਅਤੇ ਘਰਾਂ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਦੇ ਤਾਲੇ ਤੋੜ ਕੇ ਚੋਰੀ ਕਰਦਾ ਸੀ। ਮੁਲਜ਼ਮ ਤੋਂ ਗਹਿਰਾਈ ਨਾਲ ਪੜਤਾਲ ਕਰਨ ਦੇ ਉਪਰੰਤ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਕੁੱਲ 07 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਏ ਐਸ ਆਈ ਹਰਜਿੰਦਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਮਾਣਯੋਗ ਜੱਜ ਸਾਹਿਬ ਵੱਲੋਂ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। 

Vehicle Theft
ਮਲੇਰਕੋਟਲਾ : ਚੋਰੀ ਕੀਤੇ ਮੋਟਰਸਾਈਕਲ ਸਮੇਤ ਮੁਲਜ਼ਮ ਪੁਲਿਸ ਪਾਰਟੀ ਨਾਲ।

About The Author

Related Posts