Faridkot News: ਪਿੰਡ ਪਿੱਪਲੀ ਕਤਲ ਮਾਮਲਾ, ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਦੋ ਮੁਲਜ਼ਮ ਕੀਤੇ ਕਾਬੂ

ਫ਼ਰੀਦਕੋਟ ਪੁਲਿਸ ਨੇ ਪਿੰਡ ਪਿੱਪਲੀ ਵਿੱਚ ਹੋਏ ਇੱਕ ਨੌਜਵਾਨ ਦੇ ਕਤਲ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਇਆ

Khushdeep Singh Picture
Published On

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਪੁਲਿਸ ਨੇ ਪਿੰਡ ਪਿੱਪਲੀ ਵਿੱਚ ਹੋਏ ਇੱਕ ਨੌਜਵਾਨ ਦੇ ਕਤਲ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਂਦੇ ਹੋਏ ਵਾਰਦਾਤ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਘਟਨਾ ਤੋਂ ਕੁਝ ਹੀ ਘੰਟਿਆਂ ’ਚ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਐਸਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਦੀ ਰਹਿਨੁਮਾਈ ਤੇ ਡੀਐਸਪੀ (ਸਬ ਡਵੀਜ਼ਨ) ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਕੱਦਮੇ ਦੇ ਸ਼ਿਕਾਇਤਕਰਤਾ ਹਰਨੇਕ ਸਿੰਘ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਵੱਡੇ ਪੁੱਤਰ ਅਰਸ਼ਦੀਪ ਸਿੰਘ ਨੇ ਕੁਝ ਸਮਾਂ ਪਹਿਲਾਂ ਜਾਣਕਾਰੀ ਦਿੱਤੀ ਸੀ ਕਿ ਹਰਪ੍ਰੀਤ ਕੌਰ ਨਾਂਅ ਦੀ ਇੱਕ ਔਰਤ ਉਸ ਨੂੰ ਵਾਰ-ਵਾਰ ਫ਼ੋਨ ਕਰਕੇ ਗੱਲ ਕਰਨ ਤੇ ਆਪਣੇ ਨਾਲ ਰਿਸ਼ਤਾ ਬਣਾਉਣ ਲਈ ਦਬਾਅ ਪਾ ਰਹੀ ਸੀ।

ਅਰਸ਼ਦੀਪ ਨੇ ਆਪਣੇ ਪਰਿਵਾਰ ਨੂੰ ਇਹ ਵੀ ਦੱਸਿਆ ਸੀ ਕਿ ਉਹ ਇਸ ਕਾਰਨ ਡਰਿਆ ਹੋਇਆ ਹੈ ਤੇ ਉਕਤ ਔਰਤ ਪਿੰਡ ਪਿੱਪਲੀ ਦੀ ਰਹਿਣ ਵਾਲੀ ਹੈ, ਜਿਸ ਦਾ ਵਿਆਹ ਪਿੰਡ ਮਚਾਕੀ ਕਲਾਂ ਵਿੱਚ ਹੋਇਆ ਹੋਇਆ ਹੈ। ਸ਼ਿਕਾਇਤਕਰਤਾ ਅਨੁਸਾਰ ਜਦੋਂ ਅਰਸ਼ਦੀਪ ਘਰ ਨਾ ਪਰਤਿਆ ਤਾਂ ਉਸ ਦੀ ਭਾਲ ਕੀਤੀ ਗਈ। ਸ਼ੱਕ ਦੇ ਆਧਾਰ ’ਤੇ ਉਹ ਕੁਝ ਮੋਹਤਬਰ ਵਿਅਕਤੀਆਂ ਨੂੰ ਨਾਲ ਲੈ ਕੇ ਪਿੰਡ ਪਿੱਪਲੀ ਪਹੁੰਚੇ, ਜਿੱਥੇ ਅਰਸ਼ਦੀਪ ਦੀ ਲਾਸ਼ ਬਰਾਮਦ ਹੋਈ। ਉਸ ਦੇ ਹੱਥ-ਪੈਰ ਤੇ ਮੂੰਹ ਬੰਨ੍ਹੇ ਹੋਏ ਸਨ ਤੇ ਕੁਹਾੜੀ ਨਾਲ ਉਸ ਦਾ ਕਤਲ ਕੀਤਾ ਗਿਆ ਸੀ। ਤਫ਼ਤੀਸ਼ ਦੌਰਾਨ ਪੁਲਿਸ ਨੇ ਹਰਪ੍ਰੀਤ ਕੌਰ ਪਤਨੀ ਸਿਮਰਜੀਤ ਸਿੰਘ ਵਾਸੀ ਮਚਾਕੀ ਕਲਾਂ ਤੇ ਚਮਕੌਰ ਸਿੰਘ ਉਰਫ਼ ਕੌਰ ਪੁੱਤਰ ਮੱਖਣ ਸਿੰਘ ਵਾਸੀ ਪਿੱਪਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। Faridkot News

Read Also : West Bengal News: ਪੱਛਮੀ ਬੰਗਾਲ ਤੋਂ ਤਿੰਨ ਰਾਜ ਸਭਾ ਸੀਟਾਂ ਲਈ ਉਪ ਚੋਣਾਂ 24 ਜੁਲਾਈ ਨੂੰ

ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਹਰਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਅਰਸ਼ਦੀਪ ਸਿੰਘ ਨੂੰ ਪਿੰਡ ਪਿੱਪਲੀ ਬੁਲਾਇਆ, ਜਿਸ ਤੋਂ ਬਾਅਦ ਉਸ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 208 ਮਿਤੀ 5 ਜੁਲਾਈ ਅਧੀਨ ਧਾਰਾ 103, 61(2) ਤੇ 3(5) ਬੀਐਨਐਸ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। Faridkot News

About The Author

Related Posts