Punjab
Heroin Seized: ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਕਾਬੂ
Heroin Seized: ਸੰਗਤ ਮੰਡੀ, (ਸੁਖਤੇਜ ਧਾਲੀਵਾਲ)। ਥਾਣਾ ਸੰਗਤ ਦੀ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿੱਚ ਗਸਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਕੋਟਗੁਰੂ ਕੋਲ ਪੁੱਜੀ ਤਾਂ 4 ਸ਼ੱਕੀ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ।
ਇਹ ਵੀ ਪੜ੍ਹੋ: Punjab Legal News: ਹਾਈ ਕੋਰਟ ਵੱਲੋਂ ਐਸ.ਸੀ. ਕਮਿਸ਼ਨ ਨੂੰ ਝਟਕਾ, ਹਾਈ ਕੋਰਟ ਨੇ ਲਾਈ ਨੋਟਿਸ ’ਤੇ ਰੋਕ
ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਟੂ ਸਿੰਘ, ਜਗਜੀਤ ਸਿੰਘ,ਵਾਸੀ ਪਿੰਡ ਕੋਟਗੁਰੂ ਦੇ ਤੌਰ ’ਤੇ ਹੋਈ ਹੈ ਥਾਣਾ ਮੁੱਖੀ ਨੇ ਦੱਸਿਆ ਹੈ ਕਿ ਇਹ ਚਾਰੇ ਨੌਜਵਾਨ ਖੁਦ ਵੀ ਹੈਰੋਇਨ ਚਿੱਟੇ ਦਾ ਸੇਵਨ ਕਰਦੇ ਸਨ ਅਤੇ ਅੱਗੇ ਵੀ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਦੇ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Heroin Seized
