Kapurthala Police Drug News: ਕਪੂਰਥਲਾ 'ਚ ਨਸ਼ੇ ਦੀ ਹਾਲਤ ’ਚ ਮਿਲੇ ਪੁਲਿਸ ਕਾਂਸਟੇਬਲ ਦਾ ਡੋਪ ਟੈਸਟ ਆਇਆ ਪਾਜ਼ੇਟਿਵ, ਮਾਮਲਾ ਦਰਜ

ਐਨਡੀਪੀਐਸ ਐਕਟ ਤਹਿਤ ਕੇਸ ਦਰਜ, ਵਿਭਾਗੀ ਕਾਰਵਾਈ ਵੀ ਸ਼ੁਰੂ

Satinder Mathur  Picture
Published On

Kapurthala Police Drug News: ਕਪੂਰਥਲਾ, (ਸੱਚ ਕਹੂੰ ਨਿਊਜ਼/ਹਿੰ.ਸ.)| ਕਪੂਰਥਲਾ ’ਚ ਨਸ਼ੇ ਦੀ ਹਾਲਤ ਵਿੱਚ ਮਿਲੇ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂਕਿ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਪੁਲਿਸ ਪਾਰਟੀ ਡੋਗਰਾਂਵਾਲ, ਹਮੀਰਾ ਅਤੇ ਲਖਣ ਖੋਲਾ ਸਮੇਤ ਆਲੇ-ਦੁਆਲੇ ਦੇ ਪਿੰਡਾਂ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਹਮੀਰਾ ਪੁਲ ਨੇੜੇ ਸੜਕ ਕਿਨਾਰੇ ਇੱਕ ਪੁਲਿਸ ਮੁਲਾਜ਼ਮ ਨੂੰ ਸ਼ੱਕੀ ਹਾਲਤ ਵਿੱਚ ਲੜਖੜਾਉਂਦੇ ਦੇਖਿਆ ਗਿਆ।ਏਐਸਆਈ ਅਤੇ ਹੋਰ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਛਾਣ ਜਤਿੰਦਰਪਾਲ ਸਿੰਘ ਵਾਸੀ ਪਿੰਡ ਝੱਜੀਆ, ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਦੱਸੀ। ਉਹ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ।

ਇਹ ਵੀ ਪੜ੍ਹੋ: Sharab Party: ਸਰਬ ਪਾਰਟੀ ਮੀਟਿੰਗ ’ਚ ਐਨਸੀਪੀਆਈ ਨੂੰ ਲੈ ਕੇ ਵਿਰੋਧੀ ਧਿਰ ਦਾ ਪ੍ਰਤੀਕਾਤਮਕ ਵਾਕਆਊਟ, ਕਿਰੇਨ ਰਿਜੀਜੂ ਨੇ ਕੀਤੀ ਸੰਸਦ ਦੇ ਸੁਚਾਰੂ ਕੰਮਕਾਜ ਦੀ ਅਪੀਲ

ਸੋਸ਼ਲ ਮੀਡੀਆ 'ਤੇ ਉਸ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਡੋਪ ਟੈਸਟ ਕਰਵਾਇਆ। ਟੈਸਟ ਦੌਰਾਨ ਉਸ ਦੇ ਨਸ਼ੇ ਦੀ ਪੁਸ਼ਟੀ ਹੋਈ। ਐਸਪੀ (ਡੀ) ਹਰਿੰਦਰ ਸਿੰਘ ਨੇ ਦੱਸਿਆ ਕਿ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਥਾਣਾ ਸੁਭਾਨਪੁਰ ਪੁਲਿਸ ਨੇ ਕਾਂਸਟੇਬਲ ਜਤਿੰਦਰਪਾਲ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵਿਭਾਗ ਵੱਲੋਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ

About The Author

Related Posts