Crime News: ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੁਲਿਸ ਨੇ ਕੀਤਾ ਐਨਕਾਊਂਟਰ

ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੁਲਿਸ ਨੇ ਕੀਤਾ ਐਨਕਾਊਂਟਰ

Khushdeep Singh Picture
Published On

ਮੋਗਾ (ਵਿੱਕੀ ਕੁਮਾਰ)। ਮੋਗਾ ’ਚ ਮੰਗਲਵਾਰ ਨੂੰ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਐਨਕਾਊਂਟਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮਹਿਣਾ ਅਧੀਨ ਆਉਂਦੇ ਤਖਾਣਵੱਧ ਲਿੰਕ ਰੋਡ ’ਤੇ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਪਰ ਪੁਲਿਸ ਨੂੰ ਵੇਖ ਦੋਵੇਂ ਮੌਕੇ ਤੋਂ ਭੱਜਣ ਲੱਗੇ। ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਕੁਝ ਦੂਰੀ ’ਤੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਦੋਵੇਂ ਸੜਕ ’ਤੇ ਡਿੱਗ ਪਏ।

ਇਸ ਤੋਂ ਬਾਅਦ ਨੌਜਵਾਨਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਦੋਵੇਂ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਅੰਗਰੇਜ਼ ਸਿੰਘ ਦੁਸਾਂਝ ਰੋਡ ਮੋਗਾ ਤੇ ਆਕਾਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਧਰਮਕੋਟ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਹੈ।

ਪੁਲਿਸ ਮੁਤਾਬਕ ਦੋਵਾਂ ਦੀ ਭਾਲ ’ਚ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਤਖਾਣਵੱਧ ਲਿੰਕ ਰੋਡ ’ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਦਿਖਾਈ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਨ੍ਹਾਂ ਨੇ ਮੋਟਰਸਾਈਕਲ ਦੀ ਰਫ਼ਤਾਰ ਵਧਾ ਦਿੱਤੀ। ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਪਏ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਟੀਮ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਪਣੀ ਸੁਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ, ਜਿਸ ’ਚ ਦੋਵੇਂ ਜ਼ਖਮੀ ਹੋ ਗਏ।

ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਿਸ ’ਚ 1 ਪਸਤੌਲ .32 ਬੋਰ, 1 ਪਸਤੌਲ .30 ਬੋਰ, ਕਾਰਤੂਸ ਪਲਸਰ ਮੋਟਰਸਾਈਕਲ ਮੌਕੇ ਤੋਂ ਬਰਾਮਦ ਕੀਤਾ। ਪੁਲਿਸ ਇਹ ਪਤਾ ਲਾਉਣ ’ਚ ਜੁਟੀ ਹੋਈ ਹੈ ਕਿ ਦੋਵੇਂ ਕਿਹੜੇ ਮਾਮਲੇ ’ਚ ਲੋੜੀਂਦੇ ਸਨ ਤੇ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਏ। ਇਸ ਤੋਂ ਇਲਾਵਾ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਨਾਲ ਕੋਈ ਹੋਰ ਵਿਅਕਤੀ ਜਾਂ ਗਿਰੋਹ ਵੀ ਜੁੜਿਆ ਹੋਇਆ ਹੈ ਜਾਂ ਨਹੀਂ। ਫਿਲਹਾਲ ਦੋਵੇਂ ਜ਼ਖਮੀ ਨੌਜਵਾਨਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : Amandeep Kaur Arora: ਆਪ ਵਿਧਾਇਕ ਨੂੰ ਈਡੀ ਨੇ ਆਪਣੇ ਦਫ਼ਤਰ ਪੇਸ਼ ਹੋਣ ਲਈ ਭੇਜੇ ਸੰਮਨ

Comments

Post Your Comment

About The Author

Related Posts