ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਹਸਪਤਾਲਾਂ ਦੀ ਅਚਨਚੇਤੀ ਚੈਕਿੰਗ 

Sach Kahoon Punjabi Desk Picture
Published On

ਪ੍ਰਦੂਸ਼ਣ ਫੈਲਾ ਰਹੇ 33 ਹਸਪਤਾਲ ਬੋਰਡ ਦੇ ਸ਼ਿਕੰਜੇ ‘ਚ

ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸੂਬੇ ਵਿਚ ਹਰ ਤਰਾਂ ਦੇ ਪ੍ਰਦੂਸ਼ਣ ਉੱਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵਲੋਂ ਪਿਛਲੇ ਤਿੰਨ ਦਿਨਾਂ ਵਿਚ ਸੂਬੇ ਭਰ ਵਿਚ 100 ਹਸਪਤਾਲਾਂ ਦੀ  ਅਚਨਚੇਤੀ ਜਾਂਚ ਕੀਤੀ ਗਈ ਇਸ ਦੌਰਾਨ 33 ਅਜਿਹੇ ਹਸਪਤਾਲਾਂ ਦੀ ਸ਼ਨਾਖ਼ਤ ਹੋਈ ਹੈ ਜਿਹੜੇ ਬਾਇਓ ਮੈਡੀਕਲ ਕਚਰੇ ਸਬੰਧੀ ਨਿਯਮਾਂ ਦੀ ਉਲੰਘਣਾ ਕਰ ਕੇ ਖਤਰਨਾਕ ਪ੍ਰਦੂਸ਼ਣ ਫੈਲਾ ਰਹੇ ਸਨ। ਇਹਨਾਂ ਹਸਪਤਾਲਾਂ ਵਿਰੁੱਧ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਸ਼੍ਰੀ ਕਾਹਨ ਸਿੰਘ ਪੰਨੂ ਨੇ ਕਿਹਾ ਹੈ ਕਿ ਬਾਇਓ ਮੈਡੀਕਲ ਕਚਰੇ ਵਿੱਚੋਂ ਅਨੇਕਾਂ ਤਰ੍ਹਾਂ ਦੀਆਂ ਘਾਤਕ ਬੀਮਾਰੀਆਂ ਲੱਗਣ ਦਾ ਖਤਰਾ ਹੂੰਦਾ ਹੈ। ਉਹਨਾਂ ਸਮੁੱਚੇ ਡਾਕਟਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਬਾਇਓ ਮੈਡੀਕਲ ਕਚਰੇ ਦੇ ਨਿਪਟਾਰੇ ਲਈ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

ਉਹਨਾਂ ਬੋਰਡ ਦੇ ਇੰਜੀਨਿਅਰਾਂ ਨੂੰ ਵੀ ਹਸਪਤਾਲਾਂ ਉੱਤੇ ਬਾਜ਼ ਅੱਖ ਰੱਖਣ ਦੀਆਂ ਸਖ਼ਤ ਹਦਾਇਤ ਕੀਤੀ ਤਾਂ ਜੋ ਸਾਰੇ ਹਸਪਤਾਲ ਇਸ ਕਚਰੇ ਦਾ ਯੋਗ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਪੰਜਾਬ ਪ੍ਰਦਸ਼ਣ ਕੰਟਰੋਲ ਬੋਰਡ ਨੇ ਇਸ ਦੇ ਨਿਪਟਾਰੇ ਲਈ ਸਾਰੇ ਹਸਪਤਾਲਾਂ ਨੂੰ ਵਿਸਥਾਰ ਵਿੱਚ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਭੇਜੇ ਹੋਏ ਹਨ।

ਉਹਨਾਂ ਦਸਿਆ ਕਿ ਬੋਰਡ ਨੇ ਇਹ ਕਚਰਾ ਇਕੱਠਾ ਕਰਕੇ ਇਸ ਨੂੰ ਸੁਰੱਖਿਅਤ ਢੰਗ ਨਾਲ ਬਿਲੇ ਲਾਉਣ ਲਈ ਮਾਹਰ ਏਜੰਸੀਆਂ ਨੂੰ ਪ੍ਰਮਾਣਿਤ ਕੀਤਾ ਹੋਇਆ ਹੈ ਜਿਹੜੀਆਂ ਜੀ.ਪੀ.ਐੱਸ. ਸਿਸਟਮ ਵਾਲੀਆਂ ਵਿਸ਼ੇਸ਼ ਗੱਡੀਆਂ ਰਾਹੀਂ ਪੰਜਾਬ ਭਰ ਵਿਚੋਂ ਹਰ ਰੋਜ਼ ਤਕਰੀਬਨ 14 ਟਨ ਅਜਿਹਾ ਕਚਰਾ ਇਕੱਠਾ ਕਰ ਕੇ ਉਸ ਸੁਰੱਖਿਅਤ ਢੰਗ ਨਾਲ ਬਿਲੇ ਲਾਉਂਦੀਆਂ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਸਮੇਤ 10000 ਦੇ ਕਰੀਬ ਹਸਪਤਾਲ ਹਨ।

ਪੰਨੂੰ ਦੇ ਅਹੁਦਾ ਸੰਭਾਲਣ ਤੋਂ ਬਾਅਦ ਬੋਰਡ ਦੇ ਕੰਮਾਂ ‘ਚ ਆਈ ਤੇਜੀ

ਸੀਨੀਅਰ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂੰ ਵੱਲੋਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੋਰਡ ਅਧਿਕਾਰੀਆਂ ਨੇ ਤੇਜੀ ਫੜ੍ਹੀ ਹੈ। ਜਿਸਦੇ ਨਤੀਜੇ ਵਜੋਂ ਹੀ ਤਿੰਨ ਦਿਨਾਂ ਵਿੱਚ ਇਨ੍ਹਾਂ ਹਸਪਤਾਲਾਂ ‘ਚ ਚੈਕਿੰਗ ਕਰਕੇ ਸ਼ਿਕੰਜੇ ‘ਚ ਲਿਆਂਦਾ ਗਿਆ ਹੈ। ਉਂਝ ਸ੍ਰੀ. ਕਾਹਨ ਸਿੰਘ ਪੰਨੂੰ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਵਿਭਾਗ ਅੰਦਰ ਕੰਮ ਕਾਜ ਬਿਲਕੁਲ ਠੰਡਾ ਚੱਲ ਰਿਹਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts