Punjab
Punjab Legislative Assembly Elections ਦੀ ਤਿਆਰੀ: ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ ਸ਼ੁਰੂ
ਬੀਈਐੱਲ ਦੇ ਅਧਿਕਾਰਤ ਇੰਜੀਨੀਅਰ ਕਰਨਗੇ ਮਸ਼ੀਨਾਂ ਦੀ ਜਾਂਚ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦਾ ਸੱਦਾ
ਪਟਿਆਲਾ (ਹਿੰ.ਸ.)। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਐੱਫਐੱਲਸੀ) ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਂਚ 12 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਪ੍ਰਕਿਰਿਆ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐੱਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਮੌਕੇ ’ਤੇ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਸਿਆਸੀ ਪਾਰਟੀਆਂ ਨੂੰ ਆਪਣੇ ਅਧਿਕਾਰਤ ਨੁਮਾਇੰਦੇ ਨਾਮਜ਼ਦ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਵਿਜੇ ਕੁਮਾਰ ਚੌਧਰੀ ਨੇ ਕਿਹਾ ਕਿ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ ਆਗਾਮੀ ਚੋਣਾਂ ਦੀ ਤਿਆਰੀ ਦਾ ਅਹਿਮ ਹਿੱਸਾ ਹੈ। ਇਸ ਦਾ ਉਦੇਸ਼ ਮਸ਼ੀਨਾਂ ਦੀ ਕਾਰਜਕੁਸ਼ਲਤਾ ਦੀ ਜਾਂਚ ਕਰਨਾ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨਾਲ ਇਸ ਮਹੱਤਵਪੂਰਨ ਪ੍ਰਕਿਰਿਆ ਬਾਰੇ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਵੀ ਜਾਣਕਾਰੀ ਮਿਲੇਗੀ।
Read Also : ਚੱਕਰਵਾਤ ਅਕਵਾਨ ਦੋ ਦਿਨਾਂ ’ਚ ਪਹੁੰਚੇਗਾ ਆਂਧਰਾ ਪ੍ਰਦੇਸ਼, ਭਾਰੀ ਮੀਂਹ ਦੀ ਚਿਤਾਵਨੀ
Comments