PM Modi: ਪੰਜਾਬ ਤੇ ਹਰਿਆਣਾ ’ਚ ਪ੍ਰਧਾਨ ਮੰਤਰੀ ਦਾ ਦੌਰਾ ਅੱਜ, ਤਿਆਰੀਆਂ ਮੁਕੰਮਲ

ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਦੌਰਾਨ ਸੂਬੇ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰਾਜੈਕਟ ਸੌਂਪਣਗੇ ਇਸ ਦੌਰੇ ਦੌਰਾਨ ਉਹ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਵਿੱਚ ਜਲੰਧਰ ਛਾਉਣੀ, ਮੁਹਾਲੀ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਹਰਿਆਣਾ ਦੇ ਜੀਂਦ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਤੇ ਹਾਈਡ੍ਰੋਜਨ ਰੇਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਉਨ੍ਹਾਂ ਦਾ ਪੰਜਾਬ ਹਰਿਆਣਾ ਦਾ ਦੌਰਾ ਅੱਜ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ।

ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿੱਥੇ ਯਾਤਰੀਆਂ ਲਈ ਨਵੇਂ ਵੇਟਿੰਗ ਹਾਲ, ਮੁਫ਼ਤ ਵਾਈ-ਫਾਈ, ਅਪਗ੍ਰੇਡ ਕੀਤੇ ਪਲੇਟਫਾਰਮ, ਫੂਡ ਕੋਰਟ, ਐਸਕੇਲੇਟਰ ਅਤੇ ਹੋਰ ਸਹੂਲਤਾਂ ਮੁਹੱਈਆ ਹੋਣਗੀਆਂ। ਇਸ ਮੌਕੇ ਜਲੰਧਰ ਤੋਂ ‘ਸੰਤ ਰਵਿਦਾਸ ਜੀ ਐੱਕਸਪ੍ਰੈਸ’ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸੂਬੇ ਨਾਲ ਜੁੜੇ ਹੋਰ ਬੁਨਿਆਦੀ ਢਾਂਚੇ ਅਤੇ ਸਿਹਤ ਖੇਤਰ ਦੇ ਪ੍ਰਾਜੈਕਟਾਂ ਦਾ ਵੀ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪੀਜੀਆਈ ਚੰਡੀਗੜ੍ਹ ਵਿੱਚ ਨਵੀਆਂ ਸਿਹਤ ਸਹੂਲਤਾਂ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਮਲਟੀਪਰਪਜ਼ ਆਡੀਟੋਰੀਅਮ ਵੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਦੇ ਦੌਰੇ ਸਬੰਧੀ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।ਇਸ ਦੌਰਾਨ ਪ੍ਰਧਾਨ ਮੰਤਰੀ ਭਾਜਪਾ ਆਗੂਆਂ ਨੂੰ ਵੀ ਮਿਲਣਗੇ

About The Author

Related Posts