PM Modi Latest News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ ’ਚ ਕਰ ਸਕਦੇ ਹਨ ਪੰਜਾਬ ਦਾ ਦੌਰਾ
ਰੇਲਵੇ ਦੇ ਵੱਡੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੀ ਸੰਭਾਵਨਾ ਕਈ ਵਿਕਾਸ ਯੋਜਨਾਵਾਂ ਦੀ ਵੀ ਦੇ ਸਕਦੇ ਹਨ ਸੌਗਾਤ
PM Modi Latest News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਸਤ ਮਹੀਨੇ ਵਿੱਚ ਪੰਜਾਬ ਦੌਰੇ 'ਤੇ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਇੱਕ ਮਹੱਤਵਪੂਰਨ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰ ਸਕਦੇ ਹਨ ਅਤੇ ਸੂਬੇ ਲਈ ਕਈ ਹੋਰ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਵੀ ਕਰ ਸਕਦੇ ਹਨ। ਇਹ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦਾ ਦੌਰਾ ਅਗਸਤ ਮਹੀਨੇ ਲਈ ਪ੍ਰਸਤਾਵਿਤ ਹੈ, ਹਾਲਾਂਕਿ ਇਸ ਦੀ ਅੰਤਿਮ ਤਾਰੀਖ਼ ਹਾਲੇ ਤੈਅ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਇੱਕ ਅਹਿਮ ਰੇਲਵੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਵਿਕਾਸ ਨਾਲ ਸਬੰਧਤ ਕਈ ਹੋਰ ਯੋਜਨਾਵਾਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: Punjab Congress: ਕਾਂਗਰਸ ਹਾਈਕਮਾਂਡ ਦੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਮਿਲੇਗੀ ਮਜ਼ਬੂਤੀ : ਬਲਜੀਤ ਕੌਰ
ਇਸ ਦੌਰੇ ਨੂੰ ਸਿਆਸੀ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਸੰਭਾਵਿਤ ਪੰਜਾਬ ਦੌਰਾ ਹੋਵੇਗਾ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਲਈ ਮਹੱਤਵਪੂਰਨ ਹੋ ਸਕਦਾ ਹੈ। ਇਸ ਰਾਹੀਂ ਪਾਰਟੀ ਨੂੰ ਕੇਂਦਰ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਅਤੇ ਵਰਕਰਾਂ ਨੂੰ ਹੋਰ ਸਰਗਰਮ ਕਰਨ ਦਾ ਮੌਕਾ ਮਿਲ ਸਕਦਾ ਹੈ।