NEET Exam Center Restrictions: ਨੀਟ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਇਹ ਹੁਕਮ 21 ਜੂਨ 2026 ਤੱਕ ਲਾਗੂ ਰਹਿਣਗੇ
NEET Exam Center Restrictions:
ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਨੀਟ-2026 ਦੀ ਪ੍ਰੀਖਿਆ ਲਈ ਬਣਾਏ ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਪ੍ਰੀਖਿਆ ਕੇਂਦਰਾਂ 6 ਦੀਆਂ ਸੀਮਾਵਾਂ ਤੇ ਮਿਤੀ 21 ਜੂਨ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: Firing Gang Members Arrested: ਜਲੰਧਰ ਪੁਲਿਸ ਨੇ ਫਿਰੌਤੀ ਅਤੇ ਫਾਇਰਿੰਗ ਗਿਰੋਹ ਦੇ ਚਾਰ ਮੈਂਬਰ ਕੀਤੇ ਗ੍ਰਿਫ਼ਤਾਰ
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ ਮਿਤੀ 21 ਜੂਨ 2026 ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਐਮ.ਆਰ. ਸਰਕਾਰੀ ਕਾਲਜ ਫਾਜ਼ਿਲਕਾ, ਸਕੂਲ ਆਫ਼ ਐਮੀਨਾਂਸ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਕੇਂਦਰੀ ਵਿਦਿਆਲਿਆ ਫਾਜ਼ਿਲਕਾ (ਰਾਮਪੁਰਾ) ਵਿਖੇ ਕਰਵਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਨੇੜੇ ਪ੍ਰੀਖਿਆਰਥੀਆਂ ਦੇ ਮਾਤਾ—ਪਿਤਾ/ਰਿਸ਼ਤੇਦਾਰ/ਮਿੱਤਰ ਆਦਿ ਦੇ ਇਕੱਠ ਹੋਣ ਕਰਕੇ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਜਿਸ ਨੂੰ ਦੇਖਦਿਆਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਤੇ ਮਿਤੀ 21 ਜੂਨ 2026 ਤੱਕ ਲਾਗੂ ਰਹਿਣਗੇ।