CBI Raid Punjab: ਸੀਬੀਆਈ ਛਾਪੇ ਦੇ ਵਿਰੋਧ ’ਚ ‘ਆਪ’ ਵੱਲੋਂ ਪ੍ਰਦਰਸ਼ਨ

ਭਾਜਪਾ ਦਫ਼ਤਰ ਘੇਰਨ ਜਾਂਦੇ ‘ਆਪ’ ਵਰਕਰਾਂ ਨੂੰ ਪੁਲਿਸ ਨੇ ਰੋਕਿਆ

Satinder Mathur  Picture
Published On

CBI Raid Punjab: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਸੀਐੱਮਓ ਦਫ਼ਤਰ ’ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਵੱਲੋਂ ਬੁੱਧਵਾਰ ਨੂੰ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂਆਂ ਤੇ ਵਰਕਰਾਂ ਨੇ ਦੁੱਗਰੀ ਸਥਿਤ ਭਾਜਪਾ ਦਫ਼ਤਰ ਵੱਲ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਪਹਿਲਾਂ ਹੀ ਬੈਰੀਕੇਡ ਲਾ ਕੇ ਰਸਤਾ ਰੋਕ ਦਿੱਤਾ। ਇਸ ਦੌਰਾਨ ‘ਆਪ’ ਵਰਕਰਾਂ ਤੇ ਪੁਲਿਸ ਵਿਚਕਾਰ ਤਕਰਾਰ ਦੀ ਸਥਿਤੀ ਵੀ ਬਣੀ। 

ਇਹ ਵੀ ਪੜ੍ਹੋ: Tarn Taran News: ਤਰਨਤਾਰਨ ’ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਸਿਆਸੀ ਤੌਰ ’ਤੇ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਸੀ.ਬੀ.ਆਈ. ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਤਣਾਅ ਵਧਿਆ ਹੈ ਅਤੇ ਇਸੇ ਦੇ ਵਿਰੋਧ ਵਜੋਂ ਲੁਧਿਆਣਾ ਵਿੱਚ ਇਹ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ  ਸੀ.ਬੀ.ਆਈ. ਦੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਸਮੇਤ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ। 

 

About The Author

Related Posts