Computer Teachers Protest Punjab: ਕੰਪਿਊਟਰ ਅਧਿਆਪਕਾਂ ਵੱਲੋਂ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਧਰਨਾ ਪ੍ਰਦਰਸ਼ਨ 

23 ਜੂਨ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਫਿਕਸ ਕਰਵਾਈ 

Satinder Mathur  Picture
Published On

Computer Teachers Protest Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਲੇਰਕੋਟਲਾ ਅਤੇ ਮਾਨਸਾ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਬਾਹਰ ਅੱਤ ਦੀ ਗਰਮੀ ਵਿੱਚ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਛੇਵਾ ਪੇਅ ਕਮਿਸ਼ਨ ਲਾਗੂ ਕਰਵਾਉਣਾ ਜਾ ਅਣਰਿਵਾਈਜਡ ਡੀਏ ਲਾਗੂ ਕਰਵਾਉਣਾ, ਡੈੱਥ ਪਾਲਿਸੀ ਲਾਗੂ ਕਰਵਾਉਣਾ ਅਤੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਅਨੁਸਾਰ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨਾ ਆਦਿ ਮੁੱਖ ਮੰਗਾਂ ਨੂੰ ਮੰਨਵਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ,  ਜਿਸ ਦੇ ਦਬਾਅ ਸਦਕਾ ਸੁਨਾਮ ਪ੍ਰਸਾਸ਼ਨ ਵੱਲੋਂ 23 ਜੂਨ ਨੂੰ ਕੈਬੇਨਿਟ ਸਬ ਕਮੇਟੀ ਨਾਲ ਮੀਟਿੰਗ ਫਿਕਸ ਕਰਵਾਈ ਗਈ ਅਤੇ ਮੌਕੇ ’ਤੇ ਜੱਥੇਬੰਦੀ ਦੇ ਆਗੂਆਂ ਨੂੰ ਉਸਦਾ ਮੰਗ-ਪੱਤਰ ਸੌਂਪਿਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਨਰਦੀਪ ਸ਼ਰਮਾ, ਸਿਕੰਦਰ ਸਿੰਘ, ਕੁਲਦੀਪ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਸਤਪ੍ਰਤਾਪ ਸਿੰਘ, ਸੁਖਜੀਤ ਕੌਰ, ਨਿਰਮਲ ਸਿੰਘ, ਰਾਜਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜ਼ੂਦ, ਸੋਸਾਇਟੀ (PICTES) ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : JLPL News Mohali: ਜੇਐਲਪੀਐਲ ਵੱਲੋਂ ਗਮਾਡਾ ਨੂੰ 5 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ

ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜ਼ੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂਆਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸ਼ਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। 

ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 6 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਅੱਜ ਦੇ ਇਸ ਰੋਸ ਧਰਨੇ ਵਿੱਚ ਸੰਗਰੂਰ, ਬਰਨਾਲਾ, ਮਾਨਸਾ ਅਤੇ ਮਲੇਰਕੋਟਲਾ ਵੱਲੋਂ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਸ਼ਾਮਲ ਸਨ।

Computer-Teachers-Protest-Punjab
ਸੁਨਾਮ :  ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੰਪਿਊਟਰ ਅਧਿਆਪਕ ਅਤੇ ਸਬ ਕਮੇਟੀ ਨਾਲ ਮੀਟਿੰਗ ਫਿਕਸ ਦਾ ਪੱਤਰ ਸੋਂਪਦੇ ਹੋਏ ਅਧਿਕਾਰੀ। ਤਸਵੀਰ : ਕਰਮ ਥਿੰਦ

About The Author

Related Posts