Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Farmers Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹੇ ’ਚ ਪੁਤਲੇ ਫੂਕ ਕੇ ਕੀਤੇ ਗਏ ਰੋਸ ਪ੍ਰਦਰਸ਼ਨ 

ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

Satinder Mathur  Picture
Published On

Farmers Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਫਰੀਦਕੋਟ, ਕੋਟਕਪੂਰਾ, ਜੈਤੋ ਅਤੇ ਸਾਦਿਕ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕੇ ਗਏ। ਇਸ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

Farmers-Protest
Farmers Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹੇ ’ਚ ਪੁਤਲੇ ਫੂਕ ਕੇ ਕੀਤੇ ਗਏ ਰੋਸ ਪ੍ਰਦਰਸ਼ਨ 

ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਉੱਤੇ ਪਾਣੀ ਦੀਆਂ ਬੌਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਦਕਿ ਕਿਸਾਨ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਹੋਰ ਤਿੱਖਾ ਅਤੇ ਵੱਡਾ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Cash Crisis: ਬੈਂਕਾਂ ’ਚ ਨਗਦੀ ਦੀ ਕਮੀ ਨੇ ਤਪਾਏ ਕਿਸਾਨ, ਪੈਨਸ਼ਨਾਂ ਲੈਣ ਵਾਲੇ ਵੀ ਹੋਏ ਡਾਹਢੇ ਦੁਖੀ

ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਜ਼ਿਲ੍ਹਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਫਰੀਦਕੋਟ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬਲਵਿੰਦਰ ਸਿੰਘ ਜੇਈ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਜਿੰਦਰ ਸਿੰਘ ਤੁੰਬੜਭੰਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਮਾਸਟਰ ਮੱਖਣ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਅਮਨਦੀਪ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ, ਹਰਦੀਪ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਅਮਰਜੀਤ ਸਿੰਘ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts