Punjab

Punjab Pension News: ਪੀਐੱਸਪੀਸੀਐੱਲ ਵੱਲੋਂ ਪੈਨਸ਼ਨਰਾਂ ਸਬੰਧੀ ਨਵੇਂ ਹੁਕਮ ਜਾਰੀ, ਜਾਣੋ ਕੀ ਹੈ ਮਾਮਲਾ
IMD Alert: ਪੰਜਾਬ ਤੇ ਚੰਡੀਗੜ੍ਹ ’ਚ ਦੋ ਦਿਨ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Gulab Sidhu News: ਗੁਲਾਬ ਸਿੱਧੂ 'ਤੇ ਗੋਲੀਬਾਰੀ ਦਾ ਮਾਮਲਾ: ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫ਼ਤਾਰ
Punjab News Today: ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Shaheed Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ

Punjab Pension News: ਪੀਐੱਸਪੀਸੀਐੱਲ ਵੱਲੋਂ ਪੈਨਸ਼ਨਰਾਂ ਸਬੰਧੀ ਨਵੇਂ ਹੁਕਮ ਜਾਰੀ, ਜਾਣੋ ਕੀ ਹੈ ਮਾਮਲਾ

2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਹੋਵੇਗੀ ਦਰਜ

Ravinder Sharma Picture
Published On

Punjab Pension News: ਪਟਿਆਲਾ (ਹਿੰ.ਸ.)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਆਪਣੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੈਨਸ਼ਨ ਪੈਕੇਜ ਵਿੱਚ ਲੋੜੀਂਦਾ ਰਿਕਾਰਡ ਅਪਡੇਟ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ। ਇਸ ਤਹਿਤ 2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਅਪਡੇਟ ਕੀਤਾ ਜਾਵੇਗਾ।

ਵੰਡ ਦੱਖਣ ਜੋਨ ਪਟਿਆਲਾ ਦੇ ਇੰਜੀਨੀਅਰ ਰਤਨ ਕੁਮਾਰ ਮਿੱਤਲ ਨੇ ਦੱਸਿਆ ਕਿ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਵਿੱਤੀ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਸਮੂਹ ਡੀਡੀਓਜ਼ ਨੂੰ ਲੋੜੀਂਦਾ ਰਿਕਾਰਡ ਦਰੁਸਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Read Also : ਪੰਜਾਬ ਤੇ ਚੰਡੀਗੜ੍ਹ ’ਚ ਦੋ ਦਿਨ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਪੀਐੱਸਪੀਸੀਐੱਲ ਦੇ ਸੀਐੱਮਡੀ ਗੁਰਕਿਰਤ ਕਿਰਪਾਲ ਸਿੰਘ, ਆਈਏਐੱਸ., ਅਤੇ ਪੀਐੱਸਈਬੀ ਜੁਆਇੰਟ ਫੋਰਮ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦਰਮਿਆਨ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਸੀ ਕਿ ਪੈਨਸ਼ਨ ਪੈਕੇਜ ਵਿੱਚ ਕੁਝ ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ ਕੁਝ ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਰਜ ਨਹੀਂ ਹੈ। ਇਸ ਕਾਰਨ ਬੁਢਾਪਾ ਭੱਤਾ, ਐਲਟੀਸੀ ਸਮੇਤ ਹੋਰ ਬਣਦੇ ਵਿੱਤੀ ਲਾਭਾਂ ਦੀ ਅਦਾਇਗੀ ਵਿੱਚ ਦਿੱਕਤਾਂ ਆ ਰਹੀਆਂ ਸਨ।

ਇਸ ਸਬੰਧੀ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਡਾਟਾ ਅਪਡੇਟ ਨਹੀਂ ਹੈ। ਰਿਕਾਰਡ ਵਿੱਚ ਇਹ ਜਾਣਕਾਰੀ ਉਪਲਬਧ ਨਾ ਹੋਣ ਕਾਰਨ ਕੁਝ ਯੋਗ ਪੈਨਸ਼ਨਰਾਂ ਨੂੰ ਐਲਟੀਸੀ, ਬੁਢਾਪਾ ਭੱਤੇ ਅਤੇ ਹੋਰ ਬਣਦੇ ਲਾਭ ਲੈਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੀਐੱਸਪੀਸੀਐੱਲ ਦੇ ਸੀਐੱਮਡੀ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਸਾਰੇ ਸਬੰਧਤ ਡੀਡੀਓਜ਼ ਨੂੰ ਇਹ ਕਾਰਵਾਈ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦਾ ਉਦੇਸ਼ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਵਿੱਤੀ ਲਾਭਾਂ ਦੀ ਅਦਾਇਗੀ ਸੁਚਾਰੂ ਢੰਗ ਨਾਲ ਯਕੀਨੀ ਬਣਾਉਣਾ ਹੈ।

ਪੀਐੱਸਪੀਸੀਐੱਲ ਵੱਲੋਂ ਜਾਰੀ ਪੱਤਰ ਵਿੱਚ ਸਮੂਹ ਡੀਡੀਓਜ਼ ਨੂੰ ਪੈਨਸ਼ਨਰਾਂ ਦੇ ਰਿਕਾਰਡ ਦੀ ਤੁਰੰਤ ਜਾਂਚ ਕਰਨ ਲਈ ਕਿਹਾ ਗਿਆ ਹੈ। ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਰਿਕਾਰਡ ਵਿੱਚ ਡਾਟਾ ਅਪਡੇਟ ਕੀਤਾ ਜਾਵੇਗਾ। ਜੇਕਰ ਕਿਸੇ ਪੈਨਸ਼ਨਰ ਦਾ ਕੋਈ ਦਸਤਾਵੇਜ਼ ਜਾਂ ਜਾਣਕਾਰੀ ਅਧੂਰੀ ਪਾਈ ਜਾਂਦੀ ਹੈ ਤਾਂ ਸਬੰਧਤ ਦਫ਼ਤਰ ਵੱਲੋਂ ਖੁਦ ਪੈਨਸ਼ਨਰ ਨਾਲ ਸੰਪਰਕ ਕਰਕੇ ਕਮੀ ਪੂਰੀ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਪੀਐੱਸਪੀਸੀਐੱਲ ਦੇ ਇਸ ਕਦਮ ਨਾਲ ਰਿਕਾਰਡ ਨੂੰ ਦਰੁਸਤ ਕਰਨ ਦੇ ਨਾਲ-ਨਾਲ ਯੋਗ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਵਿੱਤੀ ਲਾਭ ਸਮੇਂ ਸਿਰ ਮਿਲਣ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ।

About The Author

Related Posts