Punjab
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ ’ਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ’ਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਮੀਂਹ ਦੀ ਗਤੀ ਘਟਣ ਕਾਰਨ ਸੂਬੇ ’ਚ ਗਰਮੀ ਤੇ ਹੁੰਮਸ ਵਧ ਸਕਦੀ ਹੈ। ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਨੂੰ ਪਠਾਨਕੋਟ ਨੂੰ ਛੱਡ ਕੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਕੀਤਾ ਗਿਆ, ਜਦਕਿ ਮੌਸਮ ਵਿਭਾਗ ਵੱਲੋਂ 14 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। Weather Update
ਪਠਾਨਕੋਟ ਵਿੱਚ ਸੋਮਵਾਰ ਨੂੰ ਸਿਰਫ਼ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਪਠਾਨਕੋਟ ’ਚ 31.2 ਡਿਗਰੀ ਸੈਲਸੀਅਸ ਤੋਂ ਲੈ ਕੇ ਬਠਿੰਡਾ ’ਚ 36.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ਦੇ ਆਸ-ਪਾਸ ਇਸ ਸਮੇਂ ਦੋ ਪੱਛਮੀ ਵਿਗਾੜ ਸਰਗਰਮ ਹਨ। ਇਨ੍ਹਾਂ ’ਚੋਂ ਇੱਕ ਕਸ਼ਮੀਰ ਤੇ ਆਸ-ਪਾਸ ਦੇ ਖੇਤਰ ’ਚ ਬਣਿਆ ਹੋਇਆ ਹੈ, ਜਦਕਿ ਦੂਜਾ ਉੱਚੇ ਪੱਧਰ ’ਤੇ ਸਰਗਰਮ ਹੈ। ਇਸ ਦੇ ਨਾਲ ਹੀ ਮਾਨਸੂਨ ਟਰੱਫ ਵੀ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਹਾਲਾਂਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਮੀਂਹ ਘੱਟ ਹੋਣ ਨਾਲ ਹੁੰਮਸ ਲੋਕਾਂ ਦੀ ਪਰੇਸ਼ਾਨੀ ਵਧਾ ਸਕਦੀ ਹੈ। Weather Update
ਇਹ ਵੀ ਪੜ੍ਹੋ : Nepal Floods: ਕੁਦਰਤੀ ਆਫ਼ਤ ਤੋਂ ਅੱਗੇ ਵਧ ਕੇ ਵੇਖੀਏ ਨੇਪਾਲ ਦਾ ਦਰਦ