Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਅਜੇ ਵੀ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ਼ ਇਸ ਸਮੇਂ ਫਿਰੋਜ਼ਪੁਰ ਤੋਂ ਹੋ ਕੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਸਰਗਰਮ ਬਣਿਆ ਹੋਇਆ ਹੈ। ਕਈ ਥਾਵਾਂ ’ਤੇ ਬੱਦਲ ਛਾਏ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Bangladesh Presidential Election: ਬੰਗਲਾਦੇਸ਼ ’ਚ 35 ਸਾਲ ਬਾਅਦ ਰਾਸ਼ਟਰਪਤੀ ਚੋਣਾਂ ਅੱਜ, 349 ਸੰਸਦ ਮੈਂਬਰ ਪਾਉਣਗੇ ਵੋਟ

ਅਗਲੇ ਤਿੰਨ ਦਿਨ ਵੀ ਮੀਂਹ ਦੇ ਆਸਾਰ | Punjab Weather Update
  • 21 ਅਗਸਤ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ।
  • 22 ਅਗਸਤ : ਸਾਰੇ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ।
  • 23 ਅਗਸਤ : ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਵੀ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

About The Author

Related Posts