Punjab
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Punjab Weather News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅਸਮਾਨ ਬੱਦਲਵਾਈ ਵਾਲਾ ਰਹਿਣ ਨਾਲ ਇੱਕ-ਦੋ ਦੌਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਪੰਜਾਬ ਦੇ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਫਿਰੋਜ਼ਪੁਰ ’ਚ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 14 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ। ਮੌਸਮ ਕੇਂਦਰਾਂ ਤੋਂ ਮਿਲੇ ਅੰਕੜਿਆਂ ਅਨੁਸਾਰ ਪਟਿਆਲਾ ਦੇ ਰੌਣੀ ’ਚ ਸਭ ਤੋਂ ਵੱਧ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਪਟਿਆਲਾ ’ਚ 28.8 ਮਿਲੀਮੀਟਰ, ਲੁਧਿਆਣਾ ’ਚ 25 ਮਿਲੀਮੀਟਰ, ਲੁਧਿਆਣਾ ਏਡਬਲਿਊਐੱਸ ’ਚ 11.5 ਮਿਲੀਮੀਟਰ, ਥੀਨ ਡੈਮ ’ਚ 5 ਮਿਲੀਮੀਟਰ, ਕੇਵੀਕੇ ਪਠਾਨਕੋਟ ’ਚ 3 ਮਿਲੀਮੀਟਰ, ਬਠਿੰਡਾ ’ਚ 1.5 ਮਿਲੀਮੀਟਰ, ਚੰਡੀਗੜ੍ਹ ’ਚ 0.8 ਮਿਲੀਮੀਟਰ ਤੇ ਗੁਰਦਾਸਪੁਰ ’ਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਟਰਫ ਲਾਈਨ ਮੁੜ ਸਰਗਰਮ ਹੋ ਗਈ ਹੈ। ਇਹ ਲਾਈਨ ਫਿਰੋਜ਼ਪੁਰ ਤੋਂ ਹੁੰਦੀ ਹੋਈ ਝਾਰਖੰਡ ਤੇ ਪੱਛਮੀ ਬੰਗਾਲ ਤੱਕ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਬੱਦਲ ਛਾਏ ਰਹਿਣ ਤੇ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਪਰੀ ਵਾਯੂਮੰਡਲ ’ਚ ਪੱਛਮੀ ਵਿਗਾੜ ਵੀ ਸਰਗਰਮ ਹੈ, ਜਿਸ ਕਾਰਨ ਮੌਸਮ ’ਚ ਤਬਦੀਲੀ ਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਦੀ ਸਥਿਤੀ ’ਤੇ ਨਜ਼ਰ ਰੱਖਣ ਤੇ ਲੋੜ ਅਨੁਸਾਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। Punjab Weather News
ਇਹ ਵੀ ਪੜ੍ਹੋ : IND vs SL: ਸ਼੍ਰੀਲੰਕਾ ਖਿਲਾਫ਼ ਪਹਿਲੇ ਟੈਸਟ ’ਚ ਭਾਰਤ ਨੇ ਟਾਸ ਜਿੱਤਿਆ, ਬੱਲੇਬਾਜ਼ੀ ਚੁਣੀ