Punjab Assembly Elections 2027: ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ

ਨਸ਼ਾ, ਹਥਿਆਰਾਂ ਤੇ ਗੈਂਗਸਟਰਾਂ ਦੀ ਤਸਕਰੀ ਰੋਕਣ ਲਈ ਅੰਤਰਰਾਜੀ ਤਾਲਮੇਲ ਮੀਟਿੰਗ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਸ਼ਾਂਤੀਪੂਰਨ, ਅਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਨੇ ਹੁਣੇ ਤੋਂ ਸੁਰੱਖਿਆ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਪੁਲਿਸ ਹੈੱਡ ਕੁਆਰਟਰ ਵਿਖੇ ਉੱਚ-ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਸਮੇਤ ਛੇ ਸੂਬਿਆਂ ਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿੱਚ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ, ਨਜਾਇਜ਼ ਸ਼ਰਾਬ ਤੇ ਗੈਂਗਸਟਰ ਨੈੱਟਵਰਕਾਂ ’ਤੇ ਸ਼ਿਕੰਜਾ ਕੱਸਣ ਲਈ ਸਾਂਝੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।ਮੀਟਿੰਗ ਦੀ ਪ੍ਰਧਾਨਗੀ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਪ੍ਰਵੀਨ ਕੁਮਾਰ ਸਿਨਹਾ ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸਾਂਝੇ ਤੌਰ ’ਤੇ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ। ਇਸ ਦੌਰਾਨ ਚੋਣਾਂ ਸਮੇਂ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਕਿਸੇ ਵੀ ਤਰਾਂ ਦੀ ਗੜਬੜੀ ਨੂੰ ਰੋਕਣ ਲਈ ਵੱਖ-ਵੱਖ ਏਜੰਸੀਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਬੀਐੱਸਐੱਫ, ਸੀਆਰਪੀਐੱਫ, ਆਰਪੀਐੱਫ, ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਪੰਜਾਬ ਐਂਟੀ ਨਾਰਕੋਟਿਕਸ ਟਾਸਕ ਫੋਰਸ ਤੇ ਆਬਕਾਰੀ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਰਹੇ।

ਨਸ਼ਾ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਾਂਝੇ ਆਪ੍ਰੇਸ਼ਨ

ਮੀਟਿੰਗ ਦੌਰਾਨ ਸਰਹੱਦੀ ਇਲਾਕਿਆਂ ਰਾਹੀਂ ਨਸ਼ੀਲੇ ਪਦਾਰਥਾਂ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ ਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਰੋਕਣ ਦਾ ਮੁੱਦਾ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ। ਅਧਿਕਾਰੀਆਂ ਨੇ ਸਰਹੱਦਾਂ ’ਤੇ ਨਿਗਰਾਨੀ ਵਧਾਉਣ, ਡਰੋਨਾਂ ਰਾਹੀਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਗੁਆਂਢੀ ਸੂਬਿਆਂ ਦੀ ਪੁਲਿਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : Chandigarh MC Election 2026: ਚੰਡੀਗੜ੍ਹ ਨਗਰ ਨਿਗਮ ਚੋਣਾਂ 23 ਦਸੰਬਰ ਨੂੰ

Comments

Post Your Comment

About The Author

Related Posts