Punjab Bandh News: ਨਸ਼ਿਆਂ ਖਿਲਾਫ਼ ਬੰਦ ਨੂੰ ਭਰਵਾਂ ਹੁੰਗਾਰਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਸਾਂਝੀ ਕਮੇਟੀ ਵੱਲੋਂ ਪੰਜਾਬ ਬੰਦ ਦਾ ਸੱਦਾ

Khushdeep Singh Picture
Published On

ਚੰਡੀਗੜ੍ਹ/ਮਾਨਸਾ (ਅਸ਼ਵਨੀ ਚਾਵਲਾ/ਸੁਖਜੀਤ ਮਾਨ)। Punjab Bandh News: ਮਾਨਸਾ ਦੇ ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦਾ ਅਸਰ ਸੂਬੇ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਦੇਖਣ ਨੂੰ ਮਿਲਿਆ। ਇਸ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਸਬੰਧੀੇ ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ ’ਤੇ ਸੜਕਾਂ ਜਾਮ ਕੀਤੀਆਂ, ਜਦਕਿ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਰਹੇ। ਬੰਦ ਦੇ ਸੱਦੇ ਨੂੰ ਕਿਸਾਨ ਜਥੇਬੰਦੀਆਂ, ਸਮਾਜਿਕ ਸੰਗਠਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਸਮੱਰਥਨ ਦਿੱਤਾ।

ਜਿਸ ਕਾਰਨ ਪੰਜਾਬ ਭਰ ਵਿੱਚ ਮੁੱਖ ਸੜਕਾਂ ਨੂੰ ਵੀ ਬੰਦ ਕਰਦੇ ਹੋਏ ਜਾਮ ਤੱਕ ਲਾਇਆ ਗਿਆ। ਕਤਲ ਮਾਮਲੇ ਵਿੱਚ ਬਣਾਈ ਗਈ ਸਾਂਝੀ ਕਮੇਟੀ ਵੱਲੋਂ ਇਹ ਬੰਦ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਣ ਦਾ ਸੱਦਾ ਦਿੱਤਾ ਗਿਆ ਸੀ।ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਈ ਜਾਵੇ ਅਤੇ ਕਥਿਤ ਤੌਰ ’ਤੇ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵੀਰਵਾਰ ਨੂੰ ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਕੁਝ ਜਥੇਬੰਦੀਆਂ ਵੱਲੋਂ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਗੋਲਡਨ ਗੇਟ ’ਤੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। Punjab Bandh News

ਫਗਵਾੜਾ, ਰਾਏਕੋਟ ਅਤੇ ਸਮਾਣਾ ਸਮੇਤ ਕਈ ਹੋਰ ਥਾਵਾਂ ਤੋਂ ਵੀ ਬੰਦ ਅਤੇ ਪ੍ਰਦਰਸ਼ਨਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ। ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਨੂੰ ਸਵੇਰੇ 10 ਵਜੇ ਹੀ ਬੰਦ ਕਰਵਾ ਦਿੱਤਾ ਗਿਆ ਤਾਂ ਸ਼ਾਮ ਨੂੰ 6 ਵਜੇ ਤੋਂ ਬਾਅਦ ਹੀ ਇਸ ਮੁੱਖ ਮਾਰਗ ਨੂੰ ਖੋਲ੍ਹਿਆ ਗਿਆ। ਇਥੇ ਹੀ ਮਾਨਸਾ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਫਿਰੋਜ਼ਪੁਰ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਤੇ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਕੁਝ ਥਾਵਾਂ ’ਤੇ ਨਿੱਜੀ ਸਕੂਲ ਵੀ ਬੰਦ ਰਹੇ ਪਰ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਕਰਕੇ ਉਹ ਪੂਰਨ ਰੂਪ ਵਿੱਚ ਖੱਲ੍ਹੇ ਰਹੇ। Punjab Bandh News

ਪੰਜਾਬ ਦੇ ਕਈ ਸ਼ਹਿਰਾਂ ਵਿੱਚੋਂ ਧੱਕੇ ਨਾਲ ਬਜ਼ਾਰ ਬੰਦ ਕਰਵਾਉਣ ਦੀ ਘਟਨਾਵਾਂ ਵੀ ਸਾਹਮਣੇ ਆਈਆਂ ਤਾਂ ਕੁਝ ਦੁਕਾਨਦਾਰਾਂ ਦੀ ਕੁੱਟ-ਮਾਰ ਕਰਨ ਦੀ ਵੀਡੀਓ ਵੀ ਸਾਹਮਣੇ ਆਈਆ ਹਨ, ਹਾਲਾਂਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਤੇ ਇਨਸਾਫ਼ ਕਮੇਟੀ ਦੇ ਮੈਂਬਰਾਂ ਵੱਲੋਂ ਇਸ ਧਰਨੇ ਪ੍ਰਦਰਸ਼ਨ ਨੂੰ ਸ਼ਾਂਤਮਈ ਤਰੀਕੇ ਨਾਲ ਕਰਨ ਲਈ ਕਿਹਾ ਗਿਆ ਸੀ ਪਰਿਵਾਰ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ, ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਕਰਵਾਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਦੇ ਅਸਤੀਫਿਆਂ ਦੀ ਮੰਗ ਕੀਤੀ ਗਈ ਹੈ।

ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਵੀ ਲਿਆ ਹੈ। 13 ਅਕਤੂਬਰ ਨੂੰ ਮਾਨਸਾ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਨਾਲ ਹੋਏ ਟਕਰਾਅ ਦੌਰਾਨ ਪਰਵਿੰਦਰ ਝੋਟਾ ਨੂੰ ਗੋਲੀ ਮਾਰ ਦਿੱਤੀ ਗਈ ਸੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਸਾਹਮਣੇ ਆਈ ਸੀ। ਪੁਲਿਸ ਨੇ ਮਾਮਲੇ ਦੇ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਕਤਲ ਤੋਂ ਬਾਅਦ ਪੰਜਾਬ ਵਿੱਚ ਨਸ਼ਿਆਂ ਦੀ ਵਿੱਕਰੀ, ਪੁਲਿਸ ਦੀ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸਿਆਸੀ ਟਕਰਾਅ ਵੀ ਤੇਜ਼ ਹੋ ਗਿਆ ਹੈ। ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਦੀ ਮੰਗ ਕੀਤੀ ਹੈ। ਓਧਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇੱਕ ਮਹਿਲਾ ਐੱਸਐੱਚਓ ਦੀ ਭੂਮਿਕਾ ਤੇ ਪਰਿਵਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਵਾਲ ਖੜੇ ਕੀਤੇ ਜਾ ਰਹੇ ਸੀ ਮਾਮਲਾ ਲਗਾਤਾਰ ਵਧਦਾ ਦੇਖ ਕੇ ਆਖਰਕਾਰ ਅੱਜ ਐੱਸਐੱਸਪੀ ਮਾਨਸਾ ਨੇ ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : Eye Donation: ਦੋ ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰ ਗਈ ਡੇਢ ਸਾਲ ਦੀ ਮਾਸੂਮ ਆਸਥਾ

ਇਸ ਤੋਂ ਇਲਾਵਾ ਇੱਕ ਹੋਰ ਪੁਲਿਸ ਅਧਿਕਾਰੀ ਖਿਲਾਫ਼ ਕਾਰਵਾਈ ਸਬੰਧੀ ਡੀਜੀਪੀ ਦਫ਼ਤਰ ਨੂੰ ਸਿਫਾਰਸ਼ ਕੀਤੀ ਗਈ ਹੈ ਵੇਰਵਿਆਂ ਮੁਤਾਬਿਕ ਥਾਣਾ ਸਿਟੀ-2 ਦੇ ਐੱਸਐੱਚਓ ਬੇਅੰਤ ਕੌਰ ਸਨ, ਜਿਨ੍ਹਾਂ ਨੂੰ ਅੱਜ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਇੱਕ ਵਾਰ ਕੁੱਝ ਮਹੀਨੇ ਪਹਿਲਾਂ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਤਾਂ ਪਰਵਿੰਦਰ ਸਿੰਘ ਝੋਟਾ ਵੱਲੋਂ ਮਾਨਸਾ ਵਿੱਚ ਦੁਕਾਨਾਂ ਬੰਦ ਕਰਵਾਈਆਂ ਜਾ ਰਹੀਆਂ ਸਨ ਤਾਂ ਉਸ ਵੇਲੇ ਵੀ ਐੱਸਐੱਚਓ ਬੇਅੰਤ ਕੌਰ ਅਤੇ ਪਰਵਿੰਦਰ ਸਿੰਘ ਝੋਟਾ ਦਰਮਿਆਨ ਹੋਈ ਆਪਸੀ ਤੂੰ-ਤੂੰ ਮੈਂ-ਮੈਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। Punjab Bandh News

ਪਰਵਿੰਦਰ ਸਿੰਘ ਦੇ ਪਿਤਾ ਵੱਲੋਂ ਭਾਈਚਾਰਕ ਸਾਂਝ ਦੀ ਅਪੀਲ | Punjab Bandh News

ਸੰਘਰਸ਼ ਦੌਰਾਨ ਕੁਝ ਵਿਅਕਤੀਆਂ ਵੱਲੋਂ ਮਾਮਲੇ ਵੱਖ-ਵੱਖ ਵਰਗਾਂ ਦੇ ਭਾਈਚਾਰਿਆਂ ਦੀ ਟੱਕਰ ਵਾਲੀ ਰੰਗਤ ਦੇਣ ਦੀਆਂ ਕੋਸ਼ਿਸ਼ਾਂ ਤੋਂ ਅੱਜ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਕਾਫੀ ਨਿਰਾਸ਼ ਨਜ਼ਰ ਆਏ ਉਨ੍ਹਾਂ ਮੁੱਖ ਮੰਚ ਤੋਂ ਸੰਬੋਧਨ ਦੌਰਾਨ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਕਰਨ ਨਾਲ ਸੰਘਰਸ਼ ਖਰਾਬ ਹੋਵੇਗਾ ਕਿਉਂਕਿ ਸ਼ਹਿਰ ਦੇ ਹਰ ਵਰਗ ਦੇ ਭਾਈਚਾਰੇ ਦੇ ਲੋਕ ਪਰਵਿੰਦਰ ਸਿੰਘ ਝੋਟਾ ਦੇ ਦੋਸਤ ਸਨ ਤੇ ਅੱਜ ਵੀ ਸੰਘਰਸ਼ ’ਚ ਸਾਥ ਦੇ ਰਹੇ ਹਨ ਉਨ੍ਹਾਂ ਅਜਿਹੀਆਂ ਸੰਘਰਸ਼ ’ਚ ਪਾੜ ਪਾਊ ਗੱਲਾਂ ਤੋਂ ਦੋਵੇਂ ਹੱਥ ਜੋੜ ਕੇ ਗੁਰੇਜ਼ ਕਰਨ ਲਈ ਕਿਹਾ

About The Author

Related Posts