Punjab Municipal Elections 2026: ਪਟਿਆਲਾ, ਬਾਘਾਪੁਰਾਣਾ ਤੇ ਧਰਮਕੋਟ ’ਚ 28 ਨਵੰਬਰ ਨੂੰ ਪੈਣਗੀਆਂ ਵੋਟਾਂ
52 ਵਾਰਡਾਂ ’ਚ ਚੋਣ ਦੰਗਲ ਦਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਤਿੰਨ ਸ਼ਹਿਰੀ ਚੋਣਾਂ ਲਈ ਵੀਰਵਾਰ ਨੂੰ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ’ਚ ਮੁੜ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਤਿੰਨਾਂ ਸ਼ਹਿਰੀ ਸੰਸਥਾਵਾਂ ਦੇ ਕੁੱਲ 52 ਵਾਰਡਾਂ ’ਚ 28 ਨਵੰਬਰ ਨੂੰ ਵੋਟਾਂ ਪੈਣਗੀਆਂ।
ਚੋਣ ਪ੍ਰੋਗਰਾਮ ਦੇ ਐਲਾਨ ਨਾਲ ਸਬੰਧਤ ਇਲਾਕਿਆਂ ’ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। 14 ਤੋਂ 16 ਨਵੰਬਰ ਤੱਕ ਛੁੱਟੀਆਂ ਰਹਿਣਗੀਆਂ, ਜਦਕਿ 17 ਤੋਂ 19 ਨਵੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਮੌਕਾ ਮਿਲੇਗਾ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ ਹੋਵੇਗੀ ਅਤੇ ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਂਅ ਵਾਪਸ ਲੈ ਸਕਣਗੇ। ਇਥੇ ਹੀ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਚੋਣ ਕਮਿਸ਼ਨ ਵੱਲੋਂ ਬਾਅਦ ’ਚ ਜਾਰੀ ਕੀਤੀਆਂ ਜਾਣਗੀਆਂ।
Comments