Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪਿੱਪਲੀ ਦਾ ਦੌਰਾ

Sach Kahoon Punjabi Desk Picture
Published On

ਵਿਆਹ ਸਮਾਗਮ ਵਿੱਚ ਕੀਤੀ ਸ਼ਿਰਕਤ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

Punjab News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪਿੱਪਲੀ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਮੈਡਮ ਬੇਅੰਤ ਕੌਰ ਸੇਖੋਂ ਧਰਮ ਪਤਨੀ ਵਿਧਾਇਕ ਸੇਖੋਂ, ਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ’ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਂਇਆ ਕਿਹਾ। ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪਿੱਪਲੀ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਪਿੱਪਲੀ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ। Punjab News

ਇਹ ਵੀ ਪੜ੍ਹੋ: Faridkot Sports News: ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਸ਼ਾਨਦਾਰ ਆਗਾਜ਼

ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲੈ ਰਹੀ ਹੈ, ਜਿਸ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਸ ਲਈ ਉਹ ਖੁਦ ਪਾਰਟੀ ਵਰਕਰ ਦੇ ਵਿਆਹ ਦੀ ਖੁਸ਼ੀ ਵਿੱਚ ਸ਼ਾਮਲ ਹੋਣ ਆਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦੇ ਜੀਅ ਦਾ 10 ਲੱਖ ਰੁਪਏ ਤੱਕ ਸਰਕਾਰੀ ਅਤੇ ਇੰਨਪੈਨਲਡ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ. ਸੁਖਜਿੰਦਰ ਸਿੰਘ ਕਾਉਣੀ, ਗੁਰਪ੍ਰੀਤ ਸਿੰਘ ਧਾਲੀਵਾਲ ਹਲਕਾ ਸੰਗਠਨ ਇੰਚਾਰਜ ਫਰੀਦਕੋਟ, ਜਗਮੋਹਨ ਸਿੰਘ ਲੱਕੀ ਯੂਥ ਹਲਕਾ ਇੰਚਾਰਜ ਫਰੀਦਕੋਟ, ਮਾਸਟਰ ਅਮਰਜੀਤ ਸਿੰਘ ਪਰਮਾਰ,ਸਰਪੰਚ ਗੁਰਜੰਟ ਸਿੰਘ ਹਸਨਭੱਟੀ, ਸਰਪੰਚ ਹਰਜੀਤ ਸਿੰਘ ਚੰਨੀਆਂ, ਦਵਿੰਦਰ ਸਿੰਘ ਭਾਗਥਲਾ ਕਲਾਂ ਬਲਾਕ ਪ੍ਰਧਾਨ, ਗਗਨ ਪਿੱਪਲੀ, ਭਰਪੂਰ ਕਾਉਣੀ, ਗੁਰਪ੍ਰੀਤ ਸੱਗੂ, ਸਿਮਰ ਪੱਖੀ, ਗੁਰਮੇਲ ਪੱਖੀ, ਲੱਖਾ ਬੁੱਟਰ, ਯਾਦਵਿੰਦਰ, ਪਵਨ ਸੇਖੋਂ, ਰਿੰਕੂ ਸਮਾਧਾਂ ਵਾਲਾ ਸਮੇਤ ਹੋਰ ਪਾਰਟੀ ਦੇ ਹੋਰ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

About The Author

Related Posts