Punjab Congress: ਪੰਜਾਬ ਕਾਂਗਰਸ ’ਚ ਧੜੇਬੰਦੀ ਨੂੰ ਲੈ ਕੇ ਸਿਆਸਤ ਗਰਮ, ਚੰਨੀ ਗੁੱਟ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਰਨਜੀਤ ਸਿੰਘ ਚੰਨੀ ਨਾਲ ਸੁਖਜਿੰਦਰ ਰੰਧਾਵਾ ਅਤੇ ਕਈ ਲੀਡਰ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ 

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ’ਚ ਸ਼ੁਰੂ ਹੋਈ ਗੁੁੱਟਬਾਜ਼ੀ ਖ਼ਤਮ ਹੋਣ ਦਾ ਨਾਂਅ ਹੀ ਨਹੀਂ ਲੈ ਰਹੀ ਤੇ ਹੁਣ ਪਾਰਟੀ ’ਚ ਪੰਜਾਬ ਦੇ ਮੁੱਦਿਆਂ ’ਤੇ ਵੀ ਕਾਂਗਰਸ ਪਾਰਟੀ ਦੋ ਧੜੇ ’ਚ ਵੰਡ ਕੇ ਕੰਮ ਕਰਨ ’ਚ ਲੱਗੀ ਹੋਈ ਹਨ। ਸੰਗਰੂਰ ਦੇ ਪਿੰਡ ਤੂਰ ਬੰਜਾਰਾ ’ਚ ਖੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਮਾਮਲੇ ’ਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫਆਈਆਰ ਦਰਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਹੋਰ ਸਾਥੀਆਂ ਨਾਲ ਪੰਜਾਬ ਦੇ ਰਾਜਪਾਲ ਨੂੰ ਮਿਲਣ ਤਾਂ ਪੁੱਜ ਗਏ, ਪਰ ਇਸ ਬਾਰੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਣਕਾਰੀ ਤੱਕ ਨਹੀਂ ਸੀ। ਜਿਸ ਸਮੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਚਰਨਜੀਤ ਸਿੰਘ ਚੰਨੀ ਅਤੇ ਹੋਰ ਆਗੂਆਂ ਵੱਲੋਂ ਮੁਲਾਕਾਤ ਕੀਤੀ ਜਾ ਰਹੀ ਸੀ ਤਾਂ ਠੀਕ ਉਸ ਵੇਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਦਫ਼ਤਰ ’ਚ ਬੈਠ ਕੇ ਕਈ ਜ਼ਿਲ੍ਹਿਆਂ ਦੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ। Raja Warring

ਰਾਜਾ ਵੜਿੰਗ ਨੂੰ ਰਾਜਪਾਲ ਵਾਲੇ ਪ੍ਰੋਗਰਾਮ ਦੀ ਇਹ ਜਾਣਕਾਰੀ ਮੀਡੀਆ ਰਾਹੀਂ ਹੀ ਮਿਲੀ। ਜਾਣਕਾਰੀ ਮਿਲਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਬੁਰਾ ਮਨਾਇਆ ਗਿਆ ਹੈ ਪਰ ਉਹ ਇਸ ਮਾਮਲੇ ’ਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਮਾਮਲੇ ’ਚ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਰੰਧਾਵਾ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮਿਲਣ ਲਈ ਸਮਾਂ ਮੰਗਿਆ ਗਿਆ ਸੀ ਅਤੇ ਇੱਥੇ ਕਾਂਗਰਸ ਦੇ ਵਫ਼ਦ ਬਾਰੇ ਦੱਸਿਆ ਗਿਆ ਸੀ। ਪੰਜਾਬ ਦੇ ਰਾਜਪਾਲ ਦਫ਼ਤਰ ਵੱਲੋਂ ਸਮਾਂ ਮਿਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਪਣੇ ਸਾਥੀਆਂ ਨੂੰ ਲੈ ਕੇ ਰਾਜਪਾਲ ਦਫ਼ਤਰ ਤਾਂ ਪੁੱਜੇ ਪਰ ਮੌਕੇ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਗੈਰ ਹਾਜ਼ਰ ਨਜ਼ਰ ਆਏ। Raja Warring

ਇਹ ਵੀ ਪੜ੍ਹੋ : Haryana News: ਮਹਿਲਾ ਠੇਕਾ ਮੁਲਾਜ਼ਮਾਂ ਨੂੰ ਹੁਣ ਨਹੀਂ ਮਿਲੇਗੀ ਵਾਧੂ ਸੀਐੱਲ

ਸਚਿਨ ਪਾਇਲਟ ਦੇ ਆਉਣ ਤੋਂ ਬਾਅਦ ਵੀ ਨਹੀਂ ਠੀਕ ਹੋਈ ਸਥਿਤੀ

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ਼ ਲਾਉਣ ਤੋਂ ਬਾਅਦ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਪੰਜਾਬ ’ਚ ਸਥਿਤੀ ਹੁਣ ਠੀਕ ਹੋ ਜਾਏਗੀ ਤੇ ਜਿਹੜੀ ਗੁੱਟਬਾਜ਼ੀ ਚਰਮ ਸੀਮਾ ’ਤੇ ਚੱਲ ਰਹੀ ਸੀ, ਉਸ ਦਾ ਹੱਲ਼ ਨਿਕਲ ਆਏਗਾ ਪਰ ਵੀਰਵਾਰ ਨੂੰ ਚਰਨਜੀਤ ਸਿੰਘ ਚੰਨੀ ਗੁੁੱਟ ਨੇ ਇੱਕ ਵਾਰ ਫਿਰ ਤੋਂ ਵੱਖਰਾ ਪ੍ਰੋਗਰਾਮ ਦਿੰਦੇ ਹੋਏ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਫਿਲਹਾਲ ਸਥਿਤੀ ’ਚ ਕੋਈ ਵੀ ਸੁਧਾਰ ਨਹੀਂ ਹੈ ਤੇ ਦੋਵਂੇ ਗੁੱਟ ਆਪਸ ’ਚ ਮਿਲ ਕੇ ਚੱਲਣ ਤੱਕ ਨੂੰ ਤਿਆਰ ਨਹੀਂ ਹਨ। ਤਾਜ਼ਾ ਹਾਲਾਤ ਦੇਖਦੇ ਹੋਏ ਸਚਿਨ ਪਾਇਲਟ ਲਈ ਵੀ ਇਨ੍ਹਾਂ ਨੂੰ ਇਕੱਠੇ ਕਰਨਾ ਇੱਕ ਚੁਣੌਤੀ ਹੀ ਹੋਏਗਾ, ਕਿਉਂਕਿ ਸਚਿਨ ਪਾਇਲਟ ਵੱਲੋਂ ਸਪੱਸ਼ਟ ਸੰਦੇਸ਼ ਦਿੱਤੇ ਜਾਣ ਤੋਂ ਬਾਅਦ ਵੀ ਪੰਜਾਬ ’ਚ ਗੁੱਟਬਾਜ਼ੀ ਨਹੀਂ ਰੁਕੀ ਹੈ।

ਅੱਜ ਕਾਂਗਰਸ ਕਰੇਗੀ ਪੰਜਾਬ ਭਰ ’ਚ ਪ੍ਰਦਰਸ਼ਨ | Raja Warring

ਤੂਰ ਬੰਜਾਰਾ ਮਾਮਲੇ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਭਰ ’ਚ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜਾ ਵੜਿੰਗ ਵੱਲੋਂ ਕਿਹਾ ਗਿਆ ਕਿ ਪੰਜਾਬ ਭਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਵੱਲੋਂ ਐੱਸਐੱਸਪੀ ਤੇ ਐੱਸਪੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਏਗਾ ਤੇ ਇਸ ਦੌਰਾਨ ਹਰਪਾਲ ਸਿੰਘ ਚੀਮਾ ਖ਼ਿਲਾਫ ਐੱਫਆਈਆਰ ਦਰਜ਼ ਕਰਨ ਦੀ ਮੰਗ ਕੀਤੀ ਜਾਏਗੀ। ਰਾਜਾ ਵੜਿੰਗ ਵੱਲੋਂ ਦਿੱਤੇ ਗਏ, ਇਸ ਆਪਣੇ ਪ੍ਰੋਗਰਾਮ ’ਚ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਸ਼ਾਮਲ ਹੋਣ ਦੀ ਉਮੀਦ ਵੀ ਘੱਟ ਹੈ, ਕਿਉਂਕਿ ਇਨ੍ਹਾਂ ਦੋਵਾਂ ਦੇ ਵੱਖਰੇ ਹੀ ਪ੍ਰੋਗਰਾਮ ਚੱਲ ਰਹੇ ਹਨ ਤੇ ਇੱਕ ਦੂਜੇ ਨਾਲ ਗੱਲਬਾਤ ਤੱਕ ਨਹੀਂ ਕੀਤੀ ਜਾ ਰਹੀ ਹੈ।

About The Author

Related Posts