Farmers Protest: ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਨਜ਼ਦੀਕ 5 ਦਿਨਾਂ ਲਈ ਪੱਕਾ ਮੋਰਚਾ ਸ਼ੁਰੂ
ਪੁਲਿਸ ਨੇ ਬੈਰੀਕੇਡ ਲਾਕੇ ਅਰੋੜਾ ਦੀ ਕੋਠੀ ਅੱਗੇ ਜਾਣ ਤੋਂ ਰੋਕਿਆ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਅੱਜ ਤੋਂ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਜਾ ਰਹੇ ਹਨ। ਇਸੇ ਤਹਿਤ ਕਿਸਾਨ ਮਜਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਅੱਜ ਪੰਜ ਦਿਨਾਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਅੱਜ 14 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ਦੇ ਵਿੱਚ 9 ਥਾਵਾਂ ਤੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਪੱਕੇ ਮੋਰਚੇ ਲਾਏ ਜਾ ਰਹੇ ਹਨ। Farmers Protest

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁੱਲ 23 ਮੰਗਾਂ ਜੋ ਬਿਲਕੁਲ ਜਾਇਜ ਹਨ, ਜਿਨਾਂ ਦੇ ਸਬੰਧ ’ਚ ਇਹ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਜਿੰਨਾ ਵੀ ਸੰਘਰਸ਼ ਕਰਨਾ ਪਿਆ ਉਹ ਪਿੱਛੇ ਨਹੀਂ ਹਟਣਗੇ। ਦੱਸਣਯੋਗ ਹੈ ਕਿ ਬੀਕੇਯੂ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਾ ਮਿਥਿਆ ਗਿਆ ਸੀ ਪਰ ਪੁਲਿਸ ਨੇ ਓਵਰਬ੍ਰਿਜ ਦੇ ਥੱਲੇ ਨਗਰ ਕੌਂਸਲ ਦਫਤਰ ਦੇ ਕੋਲ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਅੱਜ ਸਵੇਰ ਤੋਂ ਲੈ ਕੇ ਇਥੇ ਕਿਸਾਨ ਇਕੱਠੇ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਹ ਵੱਡੀ ਤਾਦਾਦ ’ਚ ਇੱਥੇ ਇਕੱਠੇ ਹੋ ਜਾਣਗੇ ਤਾਂ ਉਹ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਜਾ ਕੇ ਪੱਕਾ ਮੋਰਚਾ ਸ਼ੁਰੂ ਕਰਨਗੇ। Farmers Protest
ਇਹ ਵੀ ਪੜ੍ਹੋ : Sunam News: ਖੂਹ ’ਚ ਡਿੱਗੇ ਬੇਜ਼ੁਬਾਨਾਂ ਨੂੰ ਸੇਵਾਦਾਰਾਂ ਨੇ ਕੱਢਿਆ ਬਾਹਰ, ਬਚਾਈ ਜਾਨ
ਪਰ ਫਿਲਹਾਲ ਉਹਨਾਂ ਵੱਲੋਂ ਨਗਰ ਕੌਂਸਲ ਦਫ਼ਤਰ ਕੋਲ ਅਤੇ ਓਵਰਬ੍ਰਿਜ ਦੇ ਥੱਲੇ ਸੜਕ ਦੇ ਉੱਪਰ ਟੈਂਟ ਲਾਕੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਸਰਕਾਰ ਖਿਲਾਫ ਲਗਾਤਾਰ ਨਾਰੇਬਾਜੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਲੋਕਾਂ ਵੱਲੋਂ ਇਸੇ ਜਗ੍ਹਾ ਤੇ ਲੰਗਰ ਪਾਣੀ ਦੇ ਪ੍ਰਬੰਧ ਵੀਂ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਾ ਕੇ ਵੱਡੀ ਤਾਦਾਦ ’ਚ ਪੁਲਿਸ ਫੋਰਸ ਲਾਈ ਗਈ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ, ਦਿਲਬਾਗ ਸਿੰਘ ਹਰੀਗੜ੍ਹ, ਸੰਤ ਰਾਮ ਛਜਲੀ ਤੇ ਹੋਰ ਆਗੂਆਂ ਸਮੇਤ ਕਿਸਾਨ ਹਾਜਰ ਸਨ। Farmers Protest
