Punjab Cabinet Meeting: ਪੰਜਾਬ ਸਰਕਾਰ ਨੇ ਇਸ ਦਿਨ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ
ਦੁਪਹਿਰ 3 ਵਜੇ ਸੀਐਮ ਰਿਹਾਇਸ਼ ’ਤੇ ਹੋਵੇਗੀ ਮੀਟਿੰਗ
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਵਿਸਾਖੀ ਮੌਕੇ 13 ਅਪਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਵੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
Also Read : Patiala News: ਪਟਿਆਲਾ ਦੇ ਨਾਮਵਰ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ
ਮੀਟਿੰਗ ’ਚ ਸਰਕਾਰ ਵੱਲੋਂ ਕਈ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਤਜਵੀਜ਼ ਸੂਬੇ ਦੇ ਪ੍ਰਸ਼ਾਸਨਿਕ ਤੇ ਲੋਕ ਹਿੱਤ ਦੇ ਮੁੱਦਿਆਂ ਨਾਲ ਸਬੰਧਤ ਹੋ ਸਕਦੇ ਹਨ। ਸਰਕਾਰ ਦੇ ਇਸ ਕਦਮ ਨੂੰ ਵਿਸਾਖੀ ਮੌਕੇ ਲਏ ਜਾਣ ਵਾਲੇ ਅਹਿਮ ਫੈਸਲੇ ਵਜੋਂ ਵੇਖਿਆ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ’ਚ ਸੂਬੇ ਨਾਲ ਸਬੰਧਤ ਵੱਖ-ਵੱਖ ਅਹਿਮ ਵਿਸ਼ਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।
