Punjab

Punjab News: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ 'ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ
Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦੇ 4657 ਮਾਮਲੇ ਆਏ ਸਾਹਮਣੇ, 1442 ਲੋਕਾਂ ਵਿਰੁੱਧ FIR ਦਰਜ਼
Punjab News: ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Diwali Security Arrangements: ਦੀਵਾਲੀ ਦੇ ਮੱਦੇਨਜ਼ਰ ਮੋਗਾ ਪੁਲਿਸ ਵੱਲੋਂ ਫਲੈਗ ਮਾਰਚ, ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

Punjab News: ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Ravinder Sharma Picture
Published On

ਚੰਡੀਗੜ੍ਹ । ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।"

ਉਨ੍ਹਾਂ ਦੱਸਿਆ, "ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।"

Read Also : ਦੀਵਾਲੀ ਦੇ ਮੱਦੇਨਜ਼ਰ ਮੋਗਾ ਪੁਲਿਸ ਵੱਲੋਂ ਫਲੈਗ ਮਾਰਚ, ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

Comments

Post Your Comment

About The Author

Related Posts