Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

Punjab Government News: ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

Sach Kahoon Punjabi Desk Picture
Published On

Punjab Government News: 35.50 ਕਰੋੜ ਰੁਪਏ ਪਹਿਲਾਂ ਜਾਰੀ ਕੀਤੇ ਗਏ, 12 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਲਈ ਹੋਰ 35.50 ਕਰੋੜ ਰੁਪਏ ਨੂੰ ਦਿੱਤੀ ਮਨਜ਼ੂਰੀ

Punjab Government News: ਚੰਡੀਗੜ੍ਹ। ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ। ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। Punjab Government News

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਬਠਿੰਡਾ ਨੂੰ 2 ਕਰੋੜ ਰੁਪਏ, ਬਰਨਾਲਾ ਨੂੰ 1 ਕਰੋੜ ਰੁਪਏ, ਫਰੀਦਕੋਟ ਨੂੰ 1 ਕਰੋੜ ਰੁਪਏ, ਫਿਰੋਜ਼ਪੁਰ ਨੂੰ 5 ਕਰੋੜ ਰੁਪਏ, ਫਾਜ਼ਿਲਕਾ ਨੂੰ 5 ਕਰੋੜ ਰੁਪਏ, ਫ਼ਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ, ਗੁਰਦਾਸਪੁਰ ਨੂੰ 6.5 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 3 ਕਰੋੜ ਰੁਪਏ,

ਜਲੰਧਰ ਨੂੰ 5 ਕਰੋੜ ਰੁਪਏ, ਕਪੂਰਥਲਾ ਨੂੰ 5 ਕਰੋੜ ਰੁਪਏ, ਲੁਧਿਆਣਾ ਨੂੰ 5 ਕਰੋੜ ਰੁਪਏ, ਮੋਗਾ ਨੂੰ 1.5 ਕਰੋੜ ਰੁਪਏ, ਮਾਨਸਾ ਨੂੰ 1 ਕਰੋੜ ਰੁਪਏ, ਮਾਲੇਰਕੋਟਲਾ ਨੂੰ 1 ਕਰੋੜ ਰੁਪਏ, ਪਟਿਆਲਾ ਨੂੰ 5 ਕਰੋੜ ਰੁਪਏ, ਪਠਾਨਕੋਟ ਨੂੰ 4 ਕਰੋੜ ਰੁਪਏ, ਰੂਪਨਗਰ ਨੂੰ 2.5 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 2 ਕਰੋੜ ਰੁਪਏ, ਐਸਬੀਐਸ ਨਗਰ ਨੂੰ 1 ਕਰੋੜ ਰੁਪਏ, ਸੰਗਰੂਰ ਨੂੰ 1.5 ਕਰੋੜ ਰੁਪਏ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

Punjab Government News

ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਿਨਾਂ ਦੇਰੀ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਤੁਰੰਤ ਰਾਹਤ ਦੇ ਨਾਲ-ਨਾਲ ਮੁੜ-ਵਸੇਬਾ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਫ਼ਸਲਾਂ ਦਾ ਭਾਰੀ ਨੁਕਸਾਨ ਝੱਲਣਾ ਪਿਆ ਹੈ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts