Punjab School Timings: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਸ ਟਾਈਮ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਸ ਟਾਈਮ ਖੁੱਲ੍ਹਣਗੇ ਸਕੂਲ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ 1 ਅਕਤੂਬਰ ਤੋਂ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਤਬਦੀਲੀ ਹੋਣ ਜਾ ਰਹੀ ਹੈ। ਨਵੇਂ ਸਮੇਂ ਅਨੁਸਾਰ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗ ਰਹੇ ਹਨ। ਇਹ ਨਵੇਂ ਸਮੇਂ ਦੇ ਨਿਯਮ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ’ਚ ਲਾਗੂ ਹੋਣਗੇ। ਨਵਾਂ ਸਮਾਂ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਸੂਬੇ ’ਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ, ਜਿੱਥੇ ਇਹ ਨਿਯਮ ਲਾਗੂ ਹੋਣਗੇ। ਮੌਸਮ ਵਿੱਚ ਹੋ ਰਹੀ ਤਬਦੀਲੀ ਤੇ ਅਕਾਦਮਿਕ ਸੈਸ਼ਨ ਦੀ ਸਮਾਂ-ਸਾਰਣੀ ਨੂੰ ਧਿਆਨ ’ਚ ਰੱਖਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। Punjab School Timings

ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਪੰਜਾਬ ’ਚ ਸਕੂਲਾਂ ਦਾ ਸਮਾਂ ਪੂਰੇ ਸੈਸ਼ਨ ਦੌਰਾਨ ਤਿੰਨ ਵਾਰ ਬਦਲਿਆ ਜਾਂਦਾ ਹੈ। 1 ਅਪਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿੰਦਾ ਹੈ। ਇਸ ਤੋਂ ਬਾਅਦ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹਿੰਦਾ ਹੈ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਰਹਿੰਦਾ ਹੈ। ਇਸੇ ਤਰ੍ਹਾਂ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਰਹਿੰਦਾ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਅਨੁਸਾਰ ਸਕੂਲਾਂ ਦਾ ਸੰਚਾਲਨ ਯਕੀਨੀ ਬਣਾਉਣ। Punjab School Timings

ਇਹ ਵੀ ਪੜ੍ਹੋ : LPU Violence Case: ਹਾਈ ਕੋਰਟ ਪੁੱਜਾ LPU ਹਿੰਸਾ ਮਾਮਲਾ, CBI ਜਾਂਚ ਕਰਵਾਉਣ ਦੀ ਮੰਗ

About The Author

Related Posts