Punjab Illegal Mining: ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਰੂਪਨਗਰ ’ਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

Khushdeep Singh Picture
Published On

ਚੰਡੀਗੜ੍ਹ, ਸੱਚ ਕਹੂੰ ਨਿਊਜ਼/ਏਜੰਸੀ। ਪੰਜਾਬ ਸਰਕਾਰ ਨੇ ਸੂਬੇ ਭਰ ’ਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ’ਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ’ਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ।

ਸ੍ਰੀ ਚਮਕੌਰ ਸਾਹਿਬ ਥਾਣੇ ’ਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ’ਚ ਬੈਕਹੋ ਲੋਡਰ ਸਮੇਤ ਤਿੰਨ ਜੇਸੀਬੀ ਮਸ਼ੀਨਾਂ ਤੇ ਦੋ ਟਿੱਪਰ ਸ਼ਾਮਲ ਹਨ। ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸਬੀਐਸ ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸਬੀਐਸ ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਬਤ ਮਸ਼ੀਨਰੀ ਤੇ ਵਾਹਨਾਂ ’ਚ ਇੱਕ ਜੇਸੀਬੀ 215 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀਯੂਐਨਜੇਡੀ21ਏਟੀਐਮ 3033117, ਇੱਕ ਜੇਸੀਬੀ ਜੇਐਸ-140 ਐਕਸਕਵੇਟਰ ਪੀਆਈਐਨ ਨੰਬਰ, ਪੀਯੂਐਨਜੇਡੀ 14ਬੀਏ0243952 (ਨੰਬਰ ਪਲੇਟ ਗੁੰਮ)। Punjab Illegal Mining

ਇੱਕ ਜੇਸੀਬੀ ਬੈਕਹੋ ਲੋਡਰ ਪੀਆਈਐਨ ਨੰਬਰ, ਐਚਏਆਰ3ਡੀਐਕਸ.4403070388, ਇੱਕ ਭਾਰਤ-ਬੈਂਜ਼ ਟਿੱਪਰ ਨੰਬਰ ਪੀਬੀ 12-ਟੀ-2687 ਅਤੇ ਇੱਕ ਟਾਟਾ ਟਿੱਪਰ ਨੰਬਰ ਪੀਬੀ07-ਏਐਲ-8405 ਸ਼ਾਮਲ ਹਨ। ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਮਾਈਨਿੰਗ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖਣ ਤੇ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਨਕੇਲ ਕੱਸਣ ਤੇ ਸੂਬੇ ਭਰ ’ਚ ਕਾਨੂੰਨ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। Punjab Illegal Mining

ਇਹ ਵੀ ਪੜ੍ਹੋ : Heavy Rain: ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਤੇਜ਼ ਹਨ੍ਹੇਰੀ ਤੇ ਮੀਂਹ ਕਾਰਨ ਸੜਕ ਤੇ ਡਿੱਗੇ ਦਰੱਖਤਾਂ ਨੂੰ ਹਟਾਇਆ

About The Author

Related Posts