Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Govt Contractual Employees News: ਪੰਜਾਬ ਸਰਕਾਰ ਨੇ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਦੇ ਪੱਖ ’ਚ ਲਿਆ ਇਤਿਹਾਸਕ ਫ਼ੈਸਲਾ : ਕਰਮਜੀਤ ਕੌਰ

65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ ਅਧਾਰਤ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ

Satinder Mathur  Picture
Published On

Govt Contractual Employees News: ਹੁਸ਼ਿਆਰਪੁਰ, (ਸੱਚ ਕੂਹੰ ਨਿਊਜ਼/ਹਿੰ.ਸ.)। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਵੱਲੋਂ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਦੇ ਪੱਖ ਵਿਚ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਹੋਰ ਮਜ਼ਬੂਤ ਹੋਵੇਗਾ। ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਵਲੋਂ ਲਏ ਫੈਸਲੇ ਅਨੁਸਾਰ ਦਹਾਕਿਆਂ ਤੋਂ ਚੱਲੀ ਆ ਰਹੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖ਼ਤਮ ਕਰਕੇ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ ਅਧਾਰਤ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕਰਕੇ ਰੂਪ-ਰੇਖਾ ਉਲੀਕ ਦਿੱਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰੁਜ਼ਗਾਰ ਦੀ ਸੁਰੱਖਿਆ ਮਿਲੇਗੀ ਅਤੇ ਮੁਲਾਜ਼ਮਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।

ਇਹ ਵੀ ਪੜ੍ਹੋ: Indian Aviation Industry News: ਕੇਂਦਰ ਨੇ 10,000 ਕਰੋੜ ਰੁਪਏ ਦੇ ਏਟੀਐਫ ਕੀਮਤ ਸਥਿਰਤਾ ਫੰਡ ਨੂੰ ਦਿੱਤੀ ਮਨਜ਼ੂਰੀ

ਕਰਮਜੀਤ ਕੌਰ ਨੇ ਕਿਹਾ ਕਿ ਫਾਇਰਮੈਨ, ਸੀਵਰਮੈਨ ਅਤੇ ਲਾਈਨਮੈਨ ਵਰਗੇ ਜੋਖਮ ਭਰੇ ਕੰਮਾਂ ਵਿੱਚ ਲੱਗੇ ਕਰਮਚਾਰੀਆਂ ਨੂੰ 5 ਸਾਲਾਂ ਦੀ ਬਜਾਏ ਸਿਰਫ਼ 3 ਸਾਲ ਦੀ ਸੇਵਾ ਉਪਰੰਤ ਰੈਗੂਲਰ ਪ੍ਰਕਿਰਿਆ ਅਧੀਨ ਲਿਆਉਣ ਲਈ ਵੀ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਫੈਸਲਾ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਅਤੇ ਡੀ.ਏ. ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਕੈਬਨਿਟ ਸਬ-ਕਮੇਟੀ ਦਾ ਗਠਨ ਕਰਨਾ ਵੀ ਇੱਕ ਸਵਾਗਤਯੋਗ ਕਦਮ ਹੈ ਜਿਸ ਨਾਲ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਤੇਜ਼ ਨਿਪਟਾਰੇ ਲਈ 7 ਨਵੀਆਂ ਵਿਸ਼ੇਸ਼ ਅਦਾਲਤਾਂ ਬਣਾਉਣ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts