Paddy Procurement Punjab: ਝੋਨੇ ਦੀ ਖ਼ਰੀਦ ਲਈ 42,786 ਕਰੋੜ ਰੁਪਏ ਦੀ ਸੀਸੀਐੱਲ ਮਨਜ਼ੂਰ

1887 ਮੰਡੀਆਂ ਵਿੱਚ ਸਰਕਾਰ ਵਲੋਂ ਕੀਤੀ ਗਏ ਸਾਰੇ ਇੰਤਜ਼ਾਮ, 2461 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਦੇਖਦੇ ਹੋਏ ਜਿਥੇ ਪੰਜਾਬ ਸਰਕਾਰ ਵਲੋਂ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਤੇ ਕੇਂਦਰ ਸਰਕਾਰ ਵੱਲੋਂ ਇਸ ਖਰੀਦ ਲਈ 42 ਹਜ਼ਾਰ 786 ਕਰੋੜ ਰੁਪਏ ਦੀ ਕੈਸ ਕ੍ਰੇਡਿਟ ਲਿਮਿਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕਿਸਾਨਾਂ ਨੂੰ ਖ਼ਰੀਦ ਕਰਨ ਤੋਂ 24 ਘੰਟੇ ਦੇ ਅੰਦਰ ਹੀ ਪੈਸੇ ਦੀ ਅਦਾਇਗੀ ਕਰ ਦਿੱਤੀ ਜਾਏਗੀ। ਪੰਜਾਬ ਸਰਕਾਰ ਵੱਲੋਂ ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ ਤਾਂ ਉਥੇ ਹੀ ਇਸ ਖ਼ਰੀਦ ਵਿੱਚ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਬਕਾਇਦਾ 1887 ਖਰੀਦ ਕੇਂਦਰਾਂ ਨੂੰ ਤਿਆਰ ਕਰ ਦਿੱਤਾ ਗਿਆ ਹੈ। ਇਨਾਂ ਖ਼ਰੀਦ ਕੇਂਦਰ ਲਈ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਤਾਂ ਕਿ ਕੇਂਦਰ ਸਰਕਾਰ ਦੀ ਏਜੰਸੀਆਂ ਇਸ ਖਰੀਦ ਕੇਂਦਰ ਵਿੱਚ ਪੁੱਜ ਕੇ ਕਿਸਾਨਾਂ ਦੀ ਫਸਲ ਨੂੰ ਖਰੀਦ ਕਰ ਸਕਣ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖ਼ਰੀਦ ਨੂੰ ਲੈ ਕੇ ਹਰ ਤਿਆਰੀ ਕਰ ਲਈ ਗਈ ਹੈ ਅਤੇ ਕਿਸੇ ਵੀ ਤਰਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਏਗੀ। ਉਨਾਂ ਦੱਸਿਆ ਕਿ ਪੰਜਾਬ ਦੀ ਦਾਣਾ ਮੰਡੀਆਂ ਤੋਂ ਲੈ ਕੇ ਸਾਰੇ ਖਰੀਦ ਕੇਂਦਰਾਂ ਵਿੱਚ ਤਿਆਰੀਆਂ ਨੂੰ ਮੁਕੰਮਲ ਕਰਨ ਦੇ ਨਾਲ ਹੀ ਸਾਫ਼ ਸਫ਼ਾਈ ਤੱਕ ਕਰਵਾ ਦਿੱਤਾ ਗਿਆ ਹੈ। Kisan News

ਇਹ ਵੀ ਪੜ੍ਹੋ : Punjab Electricity Bill: ਗਲਤ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

About The Author

Related Posts