Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Bhagwant Mann News: ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ

Khushdeep Singh Picture
Published On

ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਉਤੇ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈ.ਡੀ. ਦੀ ਰੇਡ ਦੌਰਾਨ ਕੁਝ ਵੀ ਹੱਥ ਨਹੀਂ ਲੱਗਾ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਜਿਹੀ ਛਾਪੇਮਾਰੀ ਸਿਰਫ ਉਨ੍ਹਾਂ ਸੂਬਿਆਂ ਵਿੱਚ ਕਿਉਂ ਕੀਤੀ ਜਾਂਦੀ ਹੈ।

ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੋਦੀ ਸਰਕਾਰ ਦਾ ਅਸਲ ਇਰਾਦਾ ਕਾਲੇ ਧਨ ਦੀ ਵਾਪਸੀ ਨਹੀਂ, ਸਗੋਂ ਵਿਰੋਧੀ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਜਿੱਥੇ ਜਾਂਚ ਏਜੰਸੀ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਆਗੂ ਬਾਅਦ ਵਿੱਚ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਰਾਜਨੀਤਿਕ ਸਰਪ੍ਰਸਤੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਵਾਲਾ ਸੂਬਾ ਪੰਜਾਬ, ਔਰੰਗਜ਼ੇਬ ਦੇ ਜ਼ੁਲਮ ਅੱਗੇ ਵੀ ਨਹੀਂ ਝੁਕਿਆ।

Read Also : Sanjeev Arora: ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਵੀ ਨਹੀਂ ਝੁਕੇਗਾ ਅਤੇ ਇਹ ਵੀ ਕਿਹਾ ਕਿ ਭਾਜਪਾ-ਈਡੀ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਸ਼ੁਰੂ ਹੋਵੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਆਮਦਨ ਕਰ ਵਿਭਾਗ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਵੀ ਹੁਣ ਆਜ਼ਾਦ ਤੌਰ 'ਤੇ ਕੰਮ ਨਹੀਂ ਕਰ ਰਹੀਆਂ ਸਨ ਅਤੇ ਇਸ ਦੀ ਬਜਾਏ ਗੈਰ-ਭਾਜਪਾ ਸ਼ਾਸਿਤ ਸੂਬਿਆਂ, ਖਾਸ ਕਰਕੇ ਪੰਜਾਬ ਨੂੰ ਰਾਜਨੀਤਿਕ ਉਦੇਸ਼ਾਂ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਇਨ੍ਹਾਂ ਸੰਸਥਾਵਾਂ ਨੂੰ ਨੇਤਾਵਾਂ, ਕਾਰੋਬਾਰੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਧਮਕਾਉਣ ਲਈ ਸਿਆਸੀ ਧੱਕੇਸ਼ਾਹੀ ਦੇ ਸੰਦਾਂ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ, “ਆਪਣੀ ਡਿਊਟੀ ਨਿਰਪੱਖਤਾ ਨਾਲ ਨਿਭਾਉਣ ਦੀ ਬਜਾਏ ਇਨ੍ਹਾਂ ਸੰਸਥਾਵਾਂ ਨੂੰ ਹੁਣ ਸਿਆਸੀ ਹਿਸਾਬ-ਕਿਤਾਬ ਤੈਅ ਕਰਨ ਅਤੇ ਲੋਕਤੰਤਰ ਤੌਰ 'ਤੇ ਚੁਣੀਆਂ ਗਈਆਂ ਸਰਕਾਰਾਂ ਨੂੰ ਅਸਥਿਰ ਕਰਨ ਲਈ ਵਰਤਿਆ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦੇਸ਼ ਭਰ ਵਿੱਚ ਉਹੀ ਤਰੀਕਾ ਅਪਣਾਇਆ ਹੈ ਜਿੱਥੇ ਛਾਪੇਮਾਰੀ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਜਾਂ ਕਾਲੇ ਧਨ ਨੂੰ ਵਾਪਸ ਲੈਣ ਲਈ ਨਹੀਂ, ਸਗੋਂ ਲੋਕਾਂ 'ਤੇ ਰਾਜਨੀਤਿਕ ਦਬਾਅ ਪਾਉਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਭਾਜਪਾ ਦਾ ਸੁਨੇਹਾ ਸਪੱਸ਼ਟ ਹੈ-ਜਾਂ ਤਾਂ ਭਾਜਪਾ ਵਿੱਚ ਸ਼ਾਮਲ ਹੋਵੋ ਜਾਂ ਛਾਪੇਮਾਰੀ ਤੇ ਜਾਂਚ ਰਾਹੀਂ ਪ੍ਰੇਸ਼ਾਨੀ ਦਾ ਸਾਹਮਣਾ ਕਰੋ।”

ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਹਾਲੀਆ ਮਾਮਲੇ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਇਸ਼, ਯੂਨੀਵਰਸਿਟੀ ਅਤੇ ਵਪਾਰਕ ਅਦਾਰਿਆਂ 'ਤੇ ਦੋ ਦਿਨਾਂ ਲਈ ਛਾਪੇਮਾਰੀ ਕੀਤੀ ਗਈ। ਉਨ੍ਹਾਂ ਸਵਾਲ ਕੀਤਾ, “ਜਿਸ ਪਲ ਉਹ ਭਾਜਪਾ ਵਿੱਚ ਸ਼ਾਮਲ ਹੋਏ, ਛਾਪੇਮਾਰੀ ਬੰਦ ਹੋ ਗਈ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਕੇਂਦਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ। ਇਹ ਏਜੰਸੀਆਂ ਦੀ ਰਾਜਨੀਤਿਕ ਦੁਰਵਰਤੋਂ ਦੀ ਜਿਉਂਦੀ ਜਾਗਦੀ ਮਿਸਾਲ ਹੈ?”

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts