CM Pilgrimage Scheme Punjab: ਤੀਰਥ ਯਾਤਰਾ ਸਕੀਮ ਦੇ ਵਿਰੁੱਧ ਨਹੀਂ, ਪਰ ਨਕਾਰਾ ਬੱਸ ਨੂੰ ਚਲਾਉਣ ਦੀ ਇਜਾਜਤ ਕਿਵੇਂ ਮਿਲੀ: ਕੇਵਲ ਢਿੱਲੋਂ

ਬੱਸਾਂ ਦੀ ਰਜਿਸਟਰੇਸ਼ਨ, ਫਿਟਨੈੱਸ, ਬੀਮੇ ਅਤੇ ਪ੍ਰਦੂਸ਼ਣ ਸਰਟੀਫਿਕੇਟ ’ਤੇ ਚੁੱਕੇ ਸੁਆਲ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੰਮ੍ਰਿਤਸਰ ਜ਼ਿਲੇ੍ਹ ਦੇ ਨੌਸ਼ਹਿਰਾ ਪੰਨੂਆਂ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲ ਰਹੀਆਂ ਬੱਸਾਂ ਦੇ ਹਾਦਸੇ ਸਬੰਧੀ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਘਟਨਾ ਨੂੰ ਸਿਰਫ਼ ਸੜਕ ਹਾਦਸਾ ਨਹੀਂ, ਸਗੋਂ ਸਰਕਾਰੀ ਪ੍ਰਬੰਧਾਂ ਦੀ ਗੰਭੀਰ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਇਸ ਲਈ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਅਤੇ ਇਹ ਸਰਕਾਰੀ ਸਿਸਟਮ ਦੀ ਨਾਕਾਮੀ ਹੈ ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਅਤੇ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਬੇਹੱਦ ਦੁਖਦਾਈ ਹੈ।

ਬੱਸ ਮਾਲਕਾਂ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਪਰ ਇਸ ਦੇ ਨਾਲ ਹੀ ਇਹ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ ਕਿ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਬੱਸਾਂ ਨੂੰ ਸੜਕਾਂ ’ਤੇ ਚੱਲਣ ਦੀ ਇਜਾਜ਼ਤ ਕਿਵੇਂ ਦਿੱਤੀ ਗਈ। ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਅਕਤੂਬਰ 2026 ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲਣ ਵਾਲੀਆਂ ਬੱਸਾਂ ਦੀ ਸੁਰੱਖਿਆ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ।

ਉਨ੍ਹਾਂ ਅਨੁਸਾਰ ਕਈ ਬੱਸਾਂ ਦੀ ਰਜਿਸਟਰੇਸ਼ਨ ਦੀ ਮਿਆਦ ਖ਼ਤਮ ਹੋ ਚੁੱਕੀ ਸੀ, ਕੁਝ ਕੋਲ ਫਿਟਨੈੱਸ ਸਰਟੀਫਿਕੇਟ ਨਹੀਂ ਸਨ ਅਤੇ ਬੀਮੇ ਤੇ ਪ੍ਰਦੂਸ਼ਣ ਸਰਟੀਫਿਕੇਟ ਸਬੰਧੀ ਵੀ ਗੰਭੀਰ ਸਵਾਲ ਸਨ। ਉਨ੍ਹਾਂ ਸਵਾਲ ਕੀਤਾ ਕਿ ਅਜਿਹੀਆਂ ਬੱਸਾਂ ਨੂੰ ਸਵਾਰੀਆਂ ਨਾਲ ਸੜਕਾਂ ’ਤੇ ਚਲਾਉਣ ਦੀ ਇਜਾਜ਼ਤ ਕਿਸ ਨੇ ਦਿੱਤੀ? ਭਾਜਪਾ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਜਨਵਰੀ 2026 ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਦੱਸਿਆ ਸੀ।

ਕਿ ਇਨ੍ਹਾਂ ਵਿੱਚੋਂ ਕੋਈ ਵੀ ਬੱਸ ਪੰਜਾਬ ਵਿੱਚ ਰਜਿਸਟਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਬੱਸਾਂ ਵਿੱਚ ਕਥਿਤ ਗ਼ੈਰ-ਕਾਨੂੰਨੀ ਤਬਦੀਲੀਆਂ, ਡਰਾਇਵਰ ਅਤੇ ਯਾਤਰੀਆਂ ਵਿਚਕਾਰ ਪਾਰਟੀਸ਼ਨ, ਐਮਰਜੈਂਸੀ ਨਿਕਾਸ ਦੀ ਸਹੂਲਤ ਨਾ ਹੋਣ, ਖਿੜਕੀਆਂ ਵਿੱਚ ਰੁਕਾਵਟਾਂ ਅਤੇ ਅੱਗ ਤੋਂ ਬਚਾਅ ਦੇ ਲੋੜੀਂਦੇ ਪ੍ਰਬੰਧ ਨਾ ਹੋਣ ਵਰਗੇ ਮੁੱਦੇ ਵੀ ਉਠਾਏ ਗਏ ਸਨ।ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਭਾਜਪਾ ਤੀਰਥ ਯਾਤਰਾ ਯੋਜਨਾ ਦੇ ਵਿਰੁੱਧ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਭਾਜਪਾ ਦੀ ਸਰਕਾਰ ਵੱਲੋਂ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ।

ਉਨ੍ਹਾਂ ਦੀ ਚਿੰਤਾ ਸਿਰਫ਼ ਪੰਜਾਬ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਸੀ, ਜਿਸ ਬਾਰੇ ਪਹਿਲਾਂ ਵੀ ਸਵਾਲ ਉਠਾਏ ਗਏ ਸਨ। ਭਾਜਪਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਵਾਲ ਕਰਦਿਆਂ ਪੁੱਛਿਆ ਕਿ ਦਿੱਲੀ ਤੋਂ ਲਿਆਂਦੇ ਗਏ ਅਤੇ ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਇੰਚਾਰਜ ਬਣਾਏ ਗਏ ਕਮਲ ਬਾਂਸਲ ਦੀ ਜਵਾਬਦੇਹੀ ਕੌਣ ਤੈਅ ਕਰੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਕੇ ਬਾਹਰੀ ਸੂਬਿਆਂ ਦੀਆਂ ਨਿੱਜੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab Assembly Elections: ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਨਹੀਂ ਸਕਿਆ ਅਕਾਲੀ ਦਲ, 10 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਲੇਟ 

Comments

Post Your Comment

About The Author

Related Posts