Sunam News: ਦੇਸੀ ਪਸਤੌਲ 32 ਬੋਰ, ਮੈਗਜ਼ੀਨ ਤੇ 6 ਕਾਰਤੂਸਾਂ ਸਮੇਤ 1 ਕਾਬੂ

ਦੇਸੀ ਪਸਤੌਲ 32 ਬੋਰ, ਮੈਗਜ਼ੀਨ ਤੇ 6 ਕਾਰਤੂਸਾਂ ਸਮੇਤ 1 ਕਾਬੂ

Khushdeep Singh Picture
Published On

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਨਵੀਂ ਅਨਾਜ ਮੰਡੀ ਚੌਕੀ ਦੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਇੱਕ 32 ਬੋਰ ਦਾ ਦੇਸੀ ਪਸਤੌਲ, ਇੱਕ ਮੈਗਜ਼ੀਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਗੁਰਬਖਸ਼ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਪੱਖੋਪੁਰ (ਜ਼ਿਲਾ ਤਰਨਤਾਰਨ) ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 32 ਬੋਰ ਦਾ ਇੱਕ ਦੇਸੀ ਪਸਤੌਲ, ਇੱਕ ਮੈਗਜ਼ੀਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਮਕਸਦ ਲਈ ਵਰਤਿਆ ਜਾਣਾ ਸੀ। ਇਸ ਮੌਕੇ ਥਾਣਾ ਸਿਟੀ ਐੱਸਐੱਚਓ ਬਲਵੰਤ ਸਿੰਘ, ਅਨਾਜ ਮੰਡੀ ਚੌਂਕੀ ਇੰਚਾਰਜ ਜਗਦੀਪ ਸਿੰਘ, ਸਹਾਇਕ ਥਾਣੇਦਾਰ ਗੁਰਸਰਨ ਸਿੰਘ, ਏਐੱਸਆਈ ਰਾਮ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

About The Author

Related Posts