ਗੈਂਗਸਟਰਾਂ ‘ਤੇ ਵਾਰ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ, 263 ਗ੍ਰਿਫ਼ਤਾਰ

‘ਗੈਂਗਸਟਰਾਂ 'ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ’ਗੈਂਗਸਟਰਾਂ 'ਤੇ ਵਾਰ’ ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਸ ਦੌਰਾਨ 139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Read Also : ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਦੇ ਅਨੁਸਾਰ ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 464ਵੇਂ ਦਿਨ ਵੀ ਜਾਰੀ ਰੱਖਦਿਆਂ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 373 ਗ੍ਰਾਮ ਹੈਰੋਇਨ, 2.2 ਕਿਲੋ ਗਾਂਜਾ, 256 ਨਸ਼ੀਲੀਆਂ ਗੋਲੀਆਂ ਅਤੇ 7.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਨਾਲ ਸਿਰਫ 464 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,295 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

About The Author

Related Posts