Punjab Roadways Strike: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਇਸ ਦਿਨ ਤੋਂ ਕਰਨਗੇ ਅਣਮਿੱਥੇ ਸਮੇਂ ਦੀ ਹੜਤਾਲ
ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕਰਨ ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਐਲਾਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀ ਵੱਲੋਂ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕਰਨ ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਵੀਰਵਾਰ ਨੂੰ ਫਿਰੋਜ਼ਪੁਰ ਡਿਪੂ ’ਚ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ। Punjab Roadways Strike
ਪਰ ਉਨ੍ਹਾਂ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਮਸਲਿਆਂ ਦਾ ਹੱਲ ਨਹੀਂ ਹੋ ਸਕਿਆ। ਯੂਨੀਅਨ ਆਗੂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ’ਚ ਪਿਛਲੇ ਪੰਜ ਸਾਲਾਂ ਤੋਂ ਕੋਈ ਨਵੀਂ ਸਰਕਾਰੀ ਬੱਸ ਸੜਕਾਂ ’ਤੇ ਨਹੀਂ ਉਤਾਰੀ ਗਈ। ਉਨ੍ਹਾਂ ਅਨੁਸਾਰ ਵਿਭਾਗ ਵਿੱਚ ਬੱਸਾਂ ਦੀ ਗਿਣਤੀ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ।
ਯੂਨੀਅਨ ਮੁਤਾਬਕ ਟਰਾਂਸਪੋਰਟ ਮੰਤਰੀ ਨਾਲ 17 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਸੀ। ਇਸ ਤੋਂ ਬਾਅਦ ਜਥੇਬੰਦੀ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ, ਟਰਾਂਸਪੋਰਟ ਸਕੱਤਰ ਅਨੁਰਾਗ ਵਰਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਨੇ 22 ਸਤੰਬਰ ਦਾ ਚੱਕਾ ਜਾਮ ਮੁਲਤਵੀ ਕਰ ਦਿੱਤਾ ਸੀ। ਹੁਣ ਮੁਲਾਜ਼ਮਾਂ ਨੇ ਦੁਬਾਰਾ 21 ਅਕਤੂਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। Punjab Roadways Strike
ਇਹ ਵੀ ਪੜ੍ਹੋ : Kotkapura News: ਝੱਖੜ ਕਾਰਨ ਦੋ ਰਾਈਸ ਮਿੱਲਾਂ ਦਾ ਭਾਰੀ ਨੁਕਸਾਨ, ਮਸ਼ੀਨਰੀ ਤੇ ਇਮਾਰਤਾਂ ਨੁਕਸਾਨੀਆਂ