PSEB Reappear Exam: PSEB ਨੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ...

ਜੂਨ 2026 ’ਚ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਫੈਸਲਾ

Khushdeep Singh Picture
Published On

PSEB Reappear Exam: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ, ਬੋਰਡ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ ਜਿਨ੍ਹਾਂ ਦੇ ਫਰਵਰੀ 2026 ’ਚ ਅੱਠਵੀਂ ਜਮਾਤ ਦੀ ਪ੍ਰੀਖਿਆ ’ਚ ਰੀ-ਅਪੀਅਰ ਨਤੀਜੇ ਐਲਾਨੇ ਗਏ ਸਨ। ਇਨ੍ਹਾਂ ਵਿਦਿਆਰਥੀਆਂ ਲਈ ਜੂਨ 2026 ’ਚ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ’ਚ, ਬੋਰਡ ਨੇ ਇੱਕ ਪੱਤਰ ਜਾਰੀ ਕਰਕੇ ਰੀ-ਅਪੀਅਰ ਵਿਦਿਆਰਥੀਆਂ ਲਈ ਪ੍ਰੀਖਿਆ ਫਾਰਮ ਤੇ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ।

PSEB Reappear Exam

ਇਹ ਪ੍ਰਕਿਰਿਆ ਆਨਲਾਈਨ ਪੂਰੀ ਕੀਤੀ ਜਾਵੇਗੀ। ਜਾਰੀ ਕੀਤੇ ਸ਼ਡਿਊਲ ਅਨੁਸਾਰ, ਵਿਦਿਆਰਥੀ 8 ਮਈ, 2026 ਤੱਕ ਬਿਨਾਂ ਕਿਸੇ ਲੇਟ ਫੀਸ ਦੇ ਅਪਲਾਈ ਕਰ ਸਕਣਗੇ। ਇਸ ਤੋਂ ਬਾਅਦ, 15 ਮਈ ਤੱਕ 500 ਰੁਪਏ ਦੀ ਲੇਟ ਫੀਸ ਨਾਲ ਤੇ 22 ਮਈ ਤੱਕ 1,500 ਰੁਪਏ ਦੀ ਲੇਟ ਫੀਸ ਨਾਲ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਨਿਰਧਾਰਤ ਮਿਤੀ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। PSEB Reappear Exam

Read Also : Middle East Tension: ਟਰੰਪ ਦੀ ਚੇਤਾਵਨੀ, ਈਰਾਨ ਨੇ ਗਲਤੀ ਕੀਤੀ ਤਾਂ ਫਿਰ ਕਰਾਂਗੇ ਹਮਲਾ

About The Author

Related Posts