Punjab CM: ਅੱਤਵਾਦੀ ਹਮਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਜਾਣੋ

Sach Kahoon Punjabi Desk Picture
Published On

ਸਰਹੱਦ ’ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: Punjab CM

Punjab CM: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ ’ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਰਪੰਚਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫਾ, ਜਾਣੋ

ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨਾਂ ਦੇ ਸਰਕਾਰੀ ਨਿਵਾਸ ’ਤੇ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜਰੂਰਤ ’ਤੇ ਜ਼ੋਰ ਦਿੱਤਾ।

ਉਨਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸਟਰੀ ਸਰਹੱਦ ’ਤੇ ਬੀ.ਐਸ.ਐਫ. ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਸ਼ਰਾਰਤੀ ਤੱਤਵ ਨੂੰ ਫੜਨ ਵਿੱਚ ਮੱਦਦ ਕਰੇਗਾ। Punjab CM

About The Author

Related Posts