Punjab
AAP Candidate New List: ਆਮ ਆਦਮੀ ਪਾਰਟੀ ਨੇ 31 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਰਾਜਾਸਾਂਸੀ ਤੋਂ ਸੋਨੀਆ ਮਾਨ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਸ਼ੁਤਰਾਣਾ ਤੋਂ ਵਨੀੰਦਰ ਕੌਰ ਲੂੰਬਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ
AAP Candidate New List: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ 31 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਐਲਾਨ ਨਾਲ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਤਿਆਰੀ ਨੇ ਹੋਰ ਜ਼ੋਰ ਫੜ ਲਿਆ ਹੈ। ਆਮ ਆਦਮੀ ਪਾਰਟੀ ਦੀ ਨਵੀਂ ਸੂਚੀ ਅਨੁਸਾਰ ਸੁਜਾਨਪੁਰ ਤੋਂ ਸਵਰਨ ਐੱਸ. ਸਲਾਰੀਆ, ਪਠਾਨਕੋਟ ਤੋਂ ਰੋਹਿਤ ਸਿਆਲ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾ ਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਗੁਰਜੀਤ ਸਿੰਘ ਮਾਹਲ ਅਤੇ ਫਤਿਹਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਰਾਜਾਸਾਂਸੀ ਤੋਂ ਸੋਨੀਆ ਮਾਨ, ਮਜੀਠਾ ਤੋਂ ਤਲਬੀਰ ਸਿੰਘ ਗਿੱਲ, ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ, ਪੱਟੀ ਤੋਂ ਜਸਕਰਨ ਸਿੰਘ ਗਿੱਲ, ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ, ਕਪੂਰਥਲਾ ਤੋਂ ਦਵਿੰਦਰ ਪਾਲ ਸਿੰਘ ਬੰਗਾ ਅਤੇ ਫਗਵਾੜਾ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।
ਪਾਰਟੀ ਨੇ ਫਿਲੌਰ ਤੋਂ ਹਰਜੋਤ ਕੌਰ ਲੋਹੀਆ, ਸ਼ਾਹਕੋਟ ਤੋਂ ਬਲਵੀਰ ਸਿੰਘ ਪਾਲਾ ਜਲਾਲਪੁਰ, ਜਲੰਧਰ ਸੈਂਟਰਲ ਤੋਂ ਨਿਤਿਨ ਕੋਹਲੀ, ਜਲੰਧਰ ਉੱਤਰੀ ਤੋਂ ਵਨੀਤ ਧੀਰ, ਜਲੰਧਰ ਕੈਂਟ ਤੋਂ ਦੀਪਕ ਬਾਲੀ, ਆਦਮਪੁਰ ਤੋਂ ਪਵਨ ਕੁਮਾਰ ਟੀਨੂੰ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਨਵਾਂਸ਼ਹਿਰ ਤੋਂ ਰੌਬੀ ਕੰਗ ਨੂੰ ਉਮੀਦਵਾਰ ਐਲਾਨਿਆ ਹੈ।
ਇਸ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ, ਖਰੜ ਤੋਂ ਪਰਮਿੰਦਰ ਸਿੰਘ ਗੋਲਡੀ, ਦਾਖਾ ਤੋਂ ਡਾ. ਕੇ.ਐੱਨ.ਐੱਸ. ਕੰਗ, ਜਗਰਾਉਂ ਤੋਂ ਸਰਵਜੀਤ ਕੌਰ ਮਾਣੂੰਕੇ, ਅਬੋਹਰ ਤੋਂ ਡਾ. ਸੁਹਾਨੀ ਡੋਡਾ, ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਲੰਬੀ ਤੋਂ ਰਣਧੀਰ ਸਿੰਘ ਧੀਰਾ ਖੁੱਡੀਆਂ, ਬਠਿੰਡਾ ਦਿਹਾਤੀ ਤੋਂ ਗੋਪਾਲ ਸਿੰਘ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਸ਼ੁਤਰਾਣਾ ਤੋਂ ਵਨੀੰਦਰ ਕੌਰ ਲੂੰਬਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
Comments