Punjab Weather Update: ਪੰਜਾਬ ਦੇ ਮੌਸਮ ਸਬੰਧੀ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੜ੍ਹੋ...
ਪੰਜਾਬ ’ਚ 14 ਅਪਰੈਲ ਤੱਕ ਮੌਸਮ ਰਹੇਗਾ ਸਾਫ
Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ 14 ਅਪਰੈਲ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਤੇ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਨੇ 14 ਅਪਰੈਲ ਤੱਕ ਸੂਬੇ ’ਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
ਹੁਸ਼ਿਆਰਪੁਰ ’ਚ ਦਰਜ਼ ਹੋਇਆ ਸਭ ਤੋਂ ਵੱਧ ਤਾਪਮਾਨ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਆਉਣ ਵਾਲੇ ਦਿਨਾਂ ’ਚ ਮੌਸਮ ਜ਼ਿਆਦਾਤਰ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਅਗਲੇ 4 ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 5 ਤੋਂ 7 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਫਿਲਹਾਲ ਤਾਪਮਾਨ ਆਮ ਨਾਲੋਂ 7.2 ਡਿਗਰੀ ਘੱਟ ਹੈ। ਹੁਸ਼ਿਆਰਪੁਰ ’ਚ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Also Read : Delhi News: ਦਿੱਲੀ ਸਕੱਤਰੇਤ ਨੂੰ ਬੰਬ ਨਾਲ ਉੱਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
22 ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ 22 ਜ਼ਿਲਿਆਂ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ’ਚ ਪਠਾਨਕੋਟ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਸ਼ਾਮਲ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਸਮੇਤ ਕਈ ਹੋਰ ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ ਸੂਬੇ ’ਚ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

