Punjab Weather Update: ਪੰਜਾਬ ’ਚ ਮੀਂਹ ਤੋਂ ਮਿਲੇਗੀ ਰਾਹਤ, ਅੱਜ 14 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਪੂਰੇ ਹਫ਼ਤੇ ਕੋਈ ਮੌਸਮੀ ਅਲਰਟ ਨਹੀਂ, ਚੰਡੀਗੜ੍ਹ ’ਚ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ, ਗਰਮੀ ਤੇ ਹੁੰਮਸ ਵਧੇਗੀ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਹੁਣ ਘਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਹਫ਼ਤੇ ਲਈ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ। ਹਾਲਾਂਕਿ ਅੱਜ 7 ਸਤੰਬਰ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਗਰਮੀ ਤੇ ਹੁੰਮਸ ਵਧ ਸਕਦੀ ਹੈ। ਪੰਜਾਬ ’ਚ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ’ਚ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 35.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਸੰਗਰੂਰ ਤੇ ਮਾਨਸਾ ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰੂਪਨਗਰ ’ਚ 4.5 ਐਮਐਮ, ਪਠਾਨਕੋਟ ’ਚ 7.5 ਐਮਐਮ, ਲੁਧਿਆਣਾ ’ਚ 0.5 ਐਮਐਮ, ਹੁਸ਼ਿਆਰਪੁਰ ਵਿੱਚ 3 ਐਮਐਮ, ਫਿਰੋਜ਼ਪੁਰ ’ਚ 0.5 ਐਮਐਮ ਤੇ ਬਠਿੰਡਾ ’ਚ 1 ਐਮਐਮ ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ ’ਚ ਵੀ ਮੀਂਹ ਪਿਆ, ਪਰ ਇਸ ਦਾ ਅਧਿਕਾਰਤ ਰਿਕਾਰਡ ਉਪਲਬਧ ਨਹੀਂ ਹੋ ਸਕਿਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ ਪੰਜਾਬ ਦੇ ਨੇੜਿਓਂ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਕਸ਼ਮੀਰ ਉੱਪਰ ਪੱਛਮੀ ਵਿਗਾੜ ਵੀ ਸਰਗਰਮ ਹੈ, ਜਦਕਿ ਉੱਪਰੀ ਪੱਧਰ ’ਤੇ ਇੱਕ ਨਵਾਂ ਪੱਛਮੀ ਵਿਗਾੜ ਬਣ ਰਿਹਾ ਹੈ। Punjab Weather Update

ਇਹ ਵੀ ਪੜ੍ਹੋ : Jagraon News: ਜਗਰਾਉਂ ’ਚ ਵੇਰਕਾ ਮਿਲਕ ਪਲਾਂਟ ਦੇ ਜੀਐੱਮ ਨਾਲ ਲੁੱਟ ਮਾਮਲੇ ’ਚ ਦੋ ਗ੍ਰਿਫਤਾਰ

About The Author

Related Posts