NRI Death News: ਜਰਮਨ ’ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ

ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ

Khushdeep Singh Picture
Published On

ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਪੰਜਾਬੀ ਨੌਜਵਾਨ ਦੀ ਜਰਮਨ ’ਚ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਆਪਣੇ ਤੇ ਪਰਿਵਾਰ ਦੇ ਬਿਹਤਰ ਭਵਿੱਖ ਦੀ ਆਸ ਨਾਲ ਜਰਮਨ ਗਿਆ ਸੀ। ਉੱਥੇ ਉਸ ਦੀ ਅਚਾਨਕ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਕਰੀਬ 9 ਵਜੇ ਤੇ ਦੁਪਹਿਰ 1:30 ਵਜੇ ਉਨ੍ਹਾਂ ਦੀ ਆਪਣੇ ਪੁੱਤਰ ਗੁਰਸਾਹਿਬ ਸਿੰਘ ਨਾਲ ਫੋਨ ’ਤੇ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਰਾਤ ਸਮੇਂ ਪਰਿਵਾਰ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ। Crime News

ਉਨ੍ਹਾਂ ਦੱਸਿਆ ਕਿ ਗੁਰਸਾਹਿਬ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਪੰਜਾਬ ਸਰਕਾਰ ਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕੇ। ਪਰਿਵਾਰਕ ਮੈਂਬਰਾਂ ਨੇ ਗੁਰਸਾਹਿਬ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ ਤੇ ਜੇਕਰ ਮਾਮਲੇ ’ਚ ਕੋਈ ਸ਼ੱਕੀ ਪੱਖ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇ। ਫਿਲਹਾਲ ਪਰਿਵਾਰ ਵੱਲੋਂ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਉਡੀਕ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਨਾਲ ਪਿੰਡ ਗੱਗੋਮਾਹਲ ’ਚ ਵੀ ਸੋਗ ਦਾ ਮਾਹੌਲ ਹੈ। Crime News

ਇਹ ਵੀ ਪੜ੍ਹੋ : ASAP ਨੇ Punjab University Student Elections ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

About The Author

Related Posts