Body Donation: ਰਾਏ ਸਿੰਘ ਇੰਸਾਂ ਦਾ ਕੀਤਾ ਪ੍ਰਣ ਨਿਭਾਇਆ, ਮੌਤ ਪਿੱਛੋਂ ਮ੍ਰਿਤਕ ਸਰੀਰ ਮਾਨਵਤਾ ਲੇਖੇ ਲਾਇਆ

ਪਰਿਵਾਰ ਨੇ ਰਾਏ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ

Khushdeep Singh Picture
Published On

ਬਰਨਾਲਾ (ਜਸਵੀਰ ਗਹਿਲ)। ਬਰਨਾਲਾ ਜ਼ਿਲ੍ਹੇ ਦੇ ਪਿੰਡ ਅਮਲਾ ਸਿੰਘ ਵਾਲਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ   ਆਪਣੇ ਪਰਿਵਾਰਕ ਮੈਂਬਰ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ਭਲਾਈ ਦਾ ਕਾਰਜ ਕੀਤਾ  ਹੈ। ਜਾਣਕਾਰੀ ਅਨੁਸਾਰ ਰਾਏ ਸਿੰਘ ਇੰਸਾਂ (47) ਪੁੱਤਰ ਭੂਰਾ ਸਿੰਘ ਇੰਸਾਂ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿੰਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ਨੂੰ ਮੰਨਦੇ ਹੋਏ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਫੈਸਲਾ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਬਲਾਕ ਪ੍ਰੇਮੀ ਸੇਵਕ ਸੁਖਦੇਵ ਸਿੰਘ ਇੰਸਾਂ ਨੇ ਦੱਸਿਆ ਕਿ ਰਾਏ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਜੀ ਦੀਆਂ ਪੇ੍ਰਰਣਾਵਾਂ ਸਦਕਾ ਜਿਉਂਦੇ ਜੀਅ ਹੀ ਮਰਨ ਉਪਰੰਤ ਮੈਡੀਕਲ ਖੋਜ ਕਾਰਜਾਂ ਲਈ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮਹਿਲਾ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ ਗਿਆ। ਇਸ ਤੋਂ ਬਾਅਦ ਫੁੱਲਾਂ ਨਾਲ ਸਜੀ ਵੈਨ ਰਾਹੀਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਦੀ ਅਗਵਾਈ ਵਿੱਚ ‘ਸੱਚਖੰਡਵਾਸੀ ਰਾਏ ਸਿੰਘ ਇੰਸਾਂ ਅਮਰ ਰਹੇ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਸਰਪੰਚ ਰੌਣਕ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਮੈਡੀਕਲ ਖੋਜ ਕਾਰਜਾਂ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਕੁਲਵਿੰਦਰ ਸਿੰਘ ਇੰਸਾਂ, ਬਲਜਿੰਦਰ ਭੰਡਾਰੀ ਇੰਸਾਂ, ਹਰਬੰਸ ਸਿੰਘ ਇੰਸਾਂ (ਸਾਬਕਾ ਸਰਪੰਚ), ਸੁਦੇਸ਼ ਸੂਦ ਇੰਸਾਂ, ਰਾਮ ਦੀਪ ਇੰਸਾਂ, ਜੋਗਿੰਦਰ ਸਿੰਘ ਇੰਸਾਂ, ਕੁਲਦੀਪ ਇੰਸਾਂ, ਸੁਰਿੰਦਰ ਕੁਮਾਰ ਇੰਸਾਂ, ਬਲਦੇਵ ਸਿੰਘ, ਮਲਕੀਤ ਸਿੰਘ, ਸੁਰਿੰਦਰ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ, ਜਰਨੈਲ ਸਿੰਘ ਸਾਬਕਾ ਪੰਚ, ਜਰਨੈਲ ਸਿੰਘ ਕੈਪਟਨ, ਬਲਦੇਵ ਸਿੰਘ ਢਿਪਾਲੀ ਤੇ ਹਰਬੰਸ ਸਿੰਘ ਬੰਸੀ ਆਦਿ ਤੋਂ ਇਲਾਵਾ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

‘ਮਨੁੱਖ਼ਤਾ ਦੇ ਭਲੇ ਹਿੱਤ ਹੋਣਗੀਆਂ ਖੋਜਾਂ’

ਬਲਜਿੰਦਰ ਭੰਡਾਰੀ ਇੰਸਾਂ ਤੇ ਸੁਰਿੰਦਰ ਕੁਮਾਰ ਇੰਸਾਂ ਨੇ ਦੱਸਿਆ ਕਿ ਰਾਏ ਸਿੰਘ ਇੰਸਾਂ ਜੋ ਦਰਬਾਰ ਡੇਰਾ ਸੱਚਾ ਸੌਦਾ ਸਰਸਾ ਦੇ ਅਣਥੱਕ ਸੇਵਾਦਾਰ ਸਨ, ਨੂੰ ਪਿੰਡ ਦੇ 13ਵੇਂ ਅਤੇ ਬਲਾਕ ਬਰਨਾਲਾ ਦੇ 76ਵੇਂ ਸਰੀਰਦਾਨੀ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਸ਼ਿਵਾ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਲੁਹੂੰ ਕਨੈਤਨ (ਹਿਮਾਚਲ ਪ੍ਰਦੇਸ਼) ਨੂੰ ਦਾਨ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੇ ਮ੍ਰਿਤਕ ਸਰੀਰ ’ਤੇ ਮੈਡੀਕਲ ਖੇਤਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮਨੁੱਖਤਾ ਦੇ ਭਲੇ ਲਈ ਅਗਾਊਂ ਖੋਜਾਂ ਕਰਨਗੇ। 

‘ਉਪਰਾਲਾ ਕਾਬਿਲ- ਏ- ਤਾਰੀਫ਼’

ਸਰਪੰਚ ਰੌਣਕ ਸਿੰਘ ਨੇ ਕਿਹਾ ਕਿ ਡੇਰਾ ਪੇ੍ਰਮੀਆਂ ਦੁਆਰਾ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਜਾਂ ਦਫ਼ਨਾਉਣ ਦੀ ਬਜਾਇ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਉਪਰਾਲਾ ਕਾਬਿਲ-ਏ-ਤਾਰੀਫ਼ ਹੈ। ਇਸ ਨਾਲ ਜਿੱਥੇ ਹੋਰਨਾਂ ਨੂੰ ਸੁਚੱਜੀ ਸੇਧ ਮਿਲਦੀ ਹੈ, ਉੱਥੇ ਹੀ ਇਸ ਕਾਰਜ ਵਿੱਚ ਮਾਨਵਤਾ ਦਾ ਭਲਾ ਵੀ ਲੁਕਿਆ ਹੋਇਆ ਹੈ। ਉਨ੍ਹਾਂ ਹੋਰਨਾਂ ਨੂੰ ਵੀ ਅਜਿਹੇ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : Stray Dogs Menace: ਅਵਾਰਾ ਕੁੱਤਿਆਂ ਦਾ ਖੌਫ਼ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ

Comments

Post Your Comment

About The Author

Related Posts