Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ

5.2 ਤੱਕ ਆਈ ਤਾਪਮਾਨ ’ਚ ਗਿਰਾਵਟ

Khushdeep Singh Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ’ਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ’ਚ 5.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 6.2 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ 13 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਤੇ ਮੋਹਾਲੀ ’ਚ ਗਰਜ-ਚਮਕ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ’ਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ’ਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ (Punjab Weather) ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਹਨ੍ਹੇਰੀ ਤੇ ਮੀਂਹ ਕਾਰਨ ਹੁਣ ਤੱਕ ਕਰੀਬ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਪਾਵਰਕਾਮ ਨੂੰ ਬਿਜਲੀ ਦੇ ਖੰਭੇ ਅਤੇ ਟ੍ਰਾਂਸਫਾਰਮਰ ਟੁੱਟਣ ਕਾਰਨ 2.6 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਚੰਗਾ ਮੀਂਹ ਪਿਆ। ਕਈ ਥਾਵਾਂ ’ਤੇ ਤੇਜ਼ ਗਰਜ-ਚਮਕ ਨਾਲ ਬਿਜਲੀ ਕੜਕੀ, ਓਲੇ ਪਏ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਸੂਬੇ ’ਚ ਔਸਤ 9.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸਭ ਤੋਂ ਜ਼ਿਆਦਾ ਮੀਂਹ ਨਵਾਂਸ਼ਹਿਰ (ਐਸਬੀਐਸ ਨਗਰ) ’ਚ 55.6 ਮਿਲੀਮੀਟਰ ਦਰਜ ਹੋਇਆ, ਜਿੱਥੇ ਕੁਝ ਥਾਵਾਂ ’ਤੇ 7 ਸੈਂਟੀਮੀਟਰ ਤੱਕ ਪਾਣੀ ਵਰਿ੍ਹਆ। 1 ਤੋਂ 12 ਜੂਨ ਦਰਮਿਆਨ ਪੰਜਾਬ ’ਚ ਔਸਤ 13.7 ਮਿਲੀਮੀਟਰ ਮੀਂਹ ਦਰਜ ਹੋਇਆ ਹੈ, ਜੋ ਆਮ ਨਾਲੋਂ 6 ਫੀਸਦੀ ਵੱਧ ਹੈ। Punjab Weather Update

Read Also : IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

ਜੂਨ ਦੇ ਅੰਤ ਤੱਕ ਪੰਜਾਬ ’ਚ ਪਹੁੰਚੇਗਾ ਮਾਨਸੂਨ | Punjab Weather Update

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ ਤੇ ਇਸ ਦੇ ਨਾਲ ਈਸਟਰਲੀ ਹਵਾਵਾਂ ਵੀ ਆ ਰਹੀਆਂ ਹਨ। ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਤੇ ਹਨ੍ਹੇਰੀ ਦਾ ਮੌਸਮ ਬਣਿਆ ਰਹੇਗਾ, ਹਾਲਾਂਕਿ ਹਵਾਵਾਂ ਦੀ ਰਫ਼ਤਾਰ ’ਚ ਕੁਝ ਕਮੀ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ ਤੇ ਹੁਸ਼ਿਆਰਪੁਰ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਜ਼ੂਦਾ ਮੌਸਮੀ ਹਾਲਾਤਾਂ ਨੂੰ ਵੇਖਦੇ ਹੋਏ ਮਾਨਸੂਨ ਦੇ ਜੂਨ ਦੇ ਅੰਤ ਤੱਕ ਪੰਜਾਬ ’ਚ ਪਹੁੰਚਣ ਦੀ ਉਮੀਦ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts