Punjab Weather Update: ਮੋਹਾਲੀ-ਚੰਡੀਗੜ੍ਹ ’ਚ ਮੀਂਹ ਨੇ ਬਦਲਿਆ ਮੌਸਮ, ਗਰਮੀ ਤੋਂ ਮਿਲੀ ਰਾਹਤ

Punjab Weather Update: ਬੱਦਲਵਾਈ ਤੋਂ ਬਾਅਦ ਕਈ ਇਲਾਕਿਆਂ ’ਚ ਵਰ੍ਹਿਆ ਮੀਂਹ, ਤਾਪਮਾਨ ’ਚ ਵੀ ਆਈ ਗਿਰਾਵਟ

Ravinder Sharma Picture
Published On

Punjab Weather Update: ਮੋਹਾਲੀ/ਚੰਡੀਗੜ੍ਹ, 28 ਸਤੰਬਰ (ਐੱਮ ਕੇ ਸ਼ਾਇਨਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਬਦਲੇ ਮੌਸਮ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੋਹਾਲੀ ਅਤੇ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬੱਦਲਵਾਈ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ 27 ਸਤੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਸੀ।

Mohali 2

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਵਾਪਸੀ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਮਾਨਸੂਨ ਦੀ ਵਾਪਸੀ ਲਾਈਨ ਗੁਰਦਾਸਪੁਰ ਅਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਇਸ ਦੌਰਾਨ ਨਮੀ ਵਾਲੀਆਂ ਹਵਾਵਾਂ ਕਾਰਨ ਬੱਦਲ ਬਣਨ ਅਤੇ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸਥਿਤੀ ਬਣੀ ਹੋਈ ਹੈ।

Read Also : ਯੋਗਾ ਚੈਂਪੀਅਨਸ਼ਿਪ ’ਚ ਸ਼ਾਹ ਸਤਿਨਾਮ ਜੀ ਗਰਲਜ ਕਾਲਜ ਦੀਆਂ ਖਿਡਾਰਨਾਂ ਛਾਈਆਂ, ਜਿੱਤੇ 5 ਤਮਗੇ

ਮੀਂਹ ਕਾਰਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.4 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਨੇ 28 ਸਤੰਬਰ ਨੂੰ ਵੀ ਪੰਜਾਬ ਦੇ 13 ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਮੋਹਾਲੀ ਵੀ ਸ਼ਾਮਲ ਹੈ, ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

ਹਾਲਾਂਕਿ ਮੌਸਮ ਵਿਭਾਗ ਮੁਤਾਬਕ 29 ਸਤੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

About The Author

Related Posts