Punjab

Aam Aadmi Party ਦੇ 50 ਵਿਧਾਇਕਾਂ ਦੀ ਪਾਰਟੀ ਛੱਡਣ ਦੀ ਤਿਆਰੀ ਬਾਰੇ ਰਾਜਾ ਵੜਿੰਗ ਨੇ ਕੀਤਾ ਵੱਡਾ ਖੁਲਾਸਾ
Bathinda News: ਪੰਜਾਬ ਦੇ ਇਸ ਪਿੰਡ ਦੀ ਸ਼ਾਨਦਾਰ ਪਹਿਲ, ਪੜ੍ਹ ਕੇ ਤੁਸੀਂ ਵੀ ਹੋ ਜਾਓਗੇ ਬਾਗੋ! ਬਾਗ!
Punjab: ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ
Punjab News: 'ਆਪ' ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
Helath News: ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

Aam Aadmi Party ਦੇ 50 ਵਿਧਾਇਕਾਂ ਦੀ ਪਾਰਟੀ ਛੱਡਣ ਦੀ ਤਿਆਰੀ ਬਾਰੇ ਰਾਜਾ ਵੜਿੰਗ ਨੇ ਕੀਤਾ ਵੱਡਾ ਖੁਲਾਸਾ

ਸਿਰਫ਼ 7 ਸੰਸਦ ਮੈਂਬਰ ਨਹੀਂ, ਸਗੋਂ 50 ਵਿਧਾਇਕ ਵੀ ਆਮ ਆਦਮੀ ਪਾਰਟੀ ਨੂੰ ਛੱਡ ਸਕਦੇ ਹਨ: ਰਾਜਾ ਵੜਿੰਗ

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਜਾਣਾ ਪੰਜਾਬ ਵਿੱਚ ਕਿਸੇ ਲਈ ਵੀ ਕੋਈ ਵੱਡਾ ਫਰਕ ਨਹੀਂ ਪਾਏਗਾ, ਕਿਉਂਕਿ ਇਹ ਸਾਰੇ ਸੰਸਦ ਮੈਂਬਰ ਬਿਨਾਂ ਜੜ੍ਹਾਂ ਵਾਲੇ ਹਨ ਅਤੇ ਇਨ੍ਹਾਂ ਦਾ ਸੂਬੇ ਵਿੱਚ ਕੋਈ ਮਜ਼ਬੂਤ ਅਧਾਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ‘ਆਪ’ ਕੋਲ ਕੋਈ ਪੱਕੀ ਵਿਚਾਰਧਾਰਾ ਨਹੀਂ ਹੈ ਅਤੇ ਨਾ ਹੀ ਇਸ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਵਿੱਚ ਵੀ ਕੋਈ ਵਿਚਾਰਧਾਰਕ ਵਚਨਬੱਧਤਾ ਹੈ। ਇਸ ਲਈ ਅੱਜ ਇਨ੍ਹਾਂ ਦਾ ਭਾਜਪਾ ਵਿੱਚ ਜਾਣਾ ਹੈਰਾਨੀ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ 7 ਸੰਸਦ ਮੈਂਬਰ ਹਨ, ਕੱਲ੍ਹ ਨੂੰ 50 ਵਿਧਾਇਕ ਵੀ ‘ਆਪ’ ਛੱਡ ਸਕਦੇ ਹਨ। ਆਪ ਨੇ ਰਾਜ ਸਭਾ ਅਤੇ ਵਿਧਾਨ ਸਭਾ ਦੀਆਂ ਟਿਕਟਾਂ ਕਿਵੇਂ ਵੰਡੀਆਂ ਹਨ, ਇਹ ਸਭ ਨੂੰ ਪਤਾ ਹੈ।

Raja-Vding

ਉਨ੍ਹਾਂ ਨੇ ਰਾਜ ਸਭਾ ਮੈਂਬਰਾਂ ਬਾਰੇ ਵਿਸ਼ੇਸ਼ ਤੌਰ ’ਤੇ ਗੱਲ ਕਰਦੇ ਹੋਏ ਕਿਹਾ ਕਿ ਇਹ ਟਿਕਟਾਂ ਵੱਡੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ‘ਆਪ’ ਦੀ ਵੱਖ-ਵੱਖ ਤਰੀਕਿਆਂ ਨਾਲ ਮਦਦ ਕੀਤੀ ਸੀ। ਅੱਜ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਤਾਂ ਆਪ ਨੂੰ ਹੈਰਾਨ ਨਹੀਂ ਹੋਣਾ ਚਾਹੀਦਾ, ਕਿਉਂਕਿ ਉਹ ਕਦੇ ਵੀ ਆਪ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਨਹੀਂ ਸਨ ਅਤੇ ਸਿਰਫ਼ ਆਪਣੇ ਕਾਰੋਬਾਰੀ ਹਿੱਤਾਂ ਲਈ ਪਾਰਟੀ ਵਿੱਚ ਆਏ ਸਨ।

ਅਸ਼ੋਕ ਮਿੱਤਲ ਦਾ ਹਵਾਲਾ ਦਿੰਦਿਆਂ, ਜਿਨ੍ਹਾਂ ਉੱਪਰ ਹਾਲ ਹੀ ਵਿੱਚ ਈਡੀ ਦੀਆਂ ਛਾਪੇਮਾਰੀਆਂ ਹੋਈਆਂ ਸਨ, ਵੜਿੰਗ ਨੇ ਕਿਹਾ ਕਿ ਅੱਜ-ਕੱਲ੍ਹ ਇਹ ਆਮ ਗੱਲ ਬਣ ਗਈ ਹੈ ਕਿ ਲੋਕ ਜਾਂਚ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਿਵੇਂ ਵੱਡੇ ਕਾਰੋਬਾਰੀ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਨੂੰ ਆਪ ਵੱਲੋਂ ਰਾਜ ਸਭਾ ਲਈ ਭੇਜਿਆ ਗਿਆ, ਜਦੋਂ ਕਿ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। 

About The Author

Related Posts